ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਅਤੇ ਪਰਿਵਾਰ ਲਈ ਸਦਾ ਹੀ ਸਰਵਉੱਚ ਸੀ, ਹੈ ਅਤੇ ਰਹੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 5 ਜਨਵਰੀ 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।” 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱਚ ਹੈ ਅਤੇ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਕਬੂਲ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਮੇਰੇ ਅਤੇ ਪਰਿਵਾਰ ਲਈ ਸਦਾ ਸਰਵਉੱਚ ਸੀ, ਹੈ ਅਤੇ ਰਹੇਗਾ।”

Advertisement

Latest News

ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਹਰ ਉਸ ਨਸ਼ਾ ਵਿਰੋਧੀ ਕਾਰਕੁਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਜੋ ਦਲੇਰੀ ਨਾਲ ਇਸ ਅਲਾਮਤ ਵਿਰੁੱਧ ਲੜ ਰਿਹਾ ਹੈ: ਬਲਤੇਜ ਪੰਨੂ
*ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ* *ਭਗਵੰਤ ਮਾਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ