ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24x7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

 ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24x7 ਬਿਜਲੀ ਸਪਲਾਈ  ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ :

ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸ੍ਰੀ ਗੂਰੂ ਅਮਰਦਾਸ ਥਰਮਲ ਗੋਇੰਦਵਾਲ ਸਾਹਿਬ ਦਾ ਦੌਰਾ ਕਰਦਿਆਂ ਦਿੱਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 540 ਮੈਗਾਵਾਟ ਦਾ ਇਹ ਥਰਮਲ ਪਲਾਂਟ ਸਾਲ 2024 ਵਿੱਚ ਜੀ. ਵੀ. ਕੇ.  ਕੰਪਨੀ ਤੋਂ 1080 ਕਰੋੜ ਰੁਪਏ ਵਿੱਚ ਖਰੀਦਿਆ ਸੀ ਅਤੇ ਇਸ ਦੀ ਕੁੱਲ਼ 1175 ਏਕੜ ਜ਼ਮੀਨ ਹੈ।ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਵਿੱਚ 270 ਮੈਗਾਵਾਟ ਦੇ 2 ਯੂਨਿਟ ਚੱਲ ਰਹੇ ਹਨ।  ਉਹਨਾਂ  ਦੱਸਿਆ ਕਿ ਇੱਕ ਯੂਨਿਟ ਦੀ ਓਵਰਹਾਲਿੰਗ ਮੁਕੰਮਲ ਹੋ ਗਈ ਹੈ ਅਤੇ ਦੂਜੇ ਯੂਨਿਟ ਦੀ ਓਵਰਹਾਲਿੰਗ 10 ਮਈ ਤੱਕ ਮੁਕੰਮਲ ਕਰ ਲਈ ਜਾਵੇਗੀ।

ਕੈਬਨਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਇਸ ਥਰਮਲ ਪਲਾਂਟ ਵੱਲੋਂ ਬਿਜਲੀ ਦੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ| ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਥਰਮਲ ਪਲਾਂਟਾਂ ਵਿੱਚ ਕੋਲੇ ਦਾ ਵਾਧੂ ਭੰਡਾਰ ਪਿਆ ਹੈ ਅਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਕੋਲ ਮੌਜੂਦਾ ਸਮੇਂ 41 ਦਿਨ ਦਾ ਕੌਲਾ ਸਟਾਕ ਵਿਚ ਪਿਆ ਹੈ।

ਉਹਨਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਮੁੁਹੱਈਆ ਕਰਵਾਈ ਜਾਵੇਗੀ|
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ 10 ਨਵੇਂ  ਇੰਜਨੀਅਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਸ਼੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਜਦੋਂ ਤੋਂ ਇਹ ਥਰਮਲ ਪਲਾਂਟ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਹੈ ਤਾਂ ਇਸ ਦੀ ਸਮਰੱਥਾ ਨੂੰ ਹੋਰ ਵਧਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਥਰਮਲ ਪਲਾਂਟ ਦੀ ਕਾਰਜ ਕੁਸ਼ਲਤਾ ਨੂੰ ਵਧਾਉਂਦਿਆਂ ਪੰਜਾਬ ਸਰਕਾਰ ਵੱਲੋਂ
ਕਾਫੀ ਸੁਧਾਰ ਕੀਤੇ ਗਏ ਹਨ ਅਤੇ ਇਸ ਦਾ ਪੀ ਐਲ ਐਫ ਲੋਡ ਜੋ ਕਿ ਔਸਤਨ 25 ਫੀਸਦੀ ਸੀ ਨੂੰ ਜਿਸ ਨੂੰ ਵਧਾ ਕੇ 77 ਫੀਸਦੀ ਕੀਤਾ ਗਿਆ ਹੈ|
ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ, ਹਰਜੀਤ ਸਿੰਘ ਡਾਇਰੈਕਟਰ ਜੈਨਰੇਸ਼ਨ, ਸੁਰਿੰਦਰ ਕੁਮਾਰ ਬੇਰੀ ਡਾਇਰੈਕਟਰ ਫਾਇਨਾਂਸ,  ਇੰਦਰਪਾਲ ਸਿੰਘ ਡਾਇਰੈਕਟਰ ਡਿਸਟਰੀਬਿਊਸ਼ਨ, ਐਮ. ਆਰ. ਬਾਂਸਲ ਚੀਫ ਇੰਜਨੀਅਰ ਲਹਿਰਾ ਮੁਹੱਬਤ, ਹਰੀਸ਼ ਕੁਮਾਰ ਸ਼ਰਮਾ ਚੀਫ ਇੰਜੀਨੀਅਰ ਰੋਪੜ ਹਾਜ਼ਰ ਸਨ।

Tags:

Advertisement

Latest News

ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਡੀਸੀ ਨਵਜੋਤ ਕੌਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ
ਮਾਨਸਾ, 9 ਮਾਰਚ:ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਵੱਲੋਂ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ...
ਸਮਾਜ ਵਿੱਚ ਨਸ਼ਾ ਵਿਰੋਧੀ ਪ੍ਰਚਾਰ ਲਈ ਵਿਦਿਆਰਥੀ ਕਰ ਸਕਦੇ ਹਨ ਅਹਿਮ ਰੋਲ ਅਦਾ - ਮੁੱਖ ਮੰਤਰੀ ਫੀਲਡ ਅਫ਼ਸਰ
ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ
ਅਧੂਰੇ ਵਾਅਦਿਆਂ ‘ਤੇ ਪਰਦਾ ਪਾਉਣ ਲਈ ਕਾਂਗਰਸ ਬਹਿਸ ਤੋਂ ਭੱਜ ਰਹੀ ਹੈ: ਅਮਨ ਅਰੋੜਾ
ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਨੂੰ ਇਤਿਹਾਸਕ, ਉਦਾਰ ਅਤੇ ਦੂਰਦਰਸ਼ੀ ਕਰਾਰ ਦਿੱਤਾ
ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜਕੁਮਾਰ ਨੂੰ ਸਰਬਸੰਮਤੀ ਨਾਲ ਆਈਐਫਐਸ ਐਸੋਸੀਏਸ਼ਨ, ਪੰਜਾਬ ਚੈਪਟਰ ਦਾ ਪ੍ਰਧਾਨ ਚੁਣਿਆ ਗਿਆ
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ