ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ  ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ

 
ਲੁਧਿਆਣਾ, 01 ਫਰਵਰੀ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ  ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ  ਨੇ ਭਗਤੀ ਭਾਵਨਾ ਦੇ ਨਾਲ- ਨਾਲ ਸੰਘਰਸ਼ਮਈ ਜੀਵਨ ਬਤੀਤ ਕੀਤਾ ਅਤੇ ਸਮਾਜ ਅੰਦਰ ਬਰਾਬਰਤਾ ਲਿਆਉਣ ਲਈ ਬੀੜਾ ਚੁੱਕਿਆ।

ਵਿਧਾਇਕ ਛੀਨਾ ਅੱਜ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ, ਰੇਰੂ ਸਾਹਿਬ, ਲੁਹਾਰਾ ਵਿਖੇ ਨਤਮਸਤਕ ਹੋਏ ਜਿੱਥੇ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੀ ਗਰਾਉਂਡ ਵਿੱਚ ਦੀਵਾਨ ਸਜਾਏ ਗਏ ਜਿੱਥੇ ਸੰਤ ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਬਾਬਾ ਦਲਵਾਰਾ ਸਿੰਘ, ਭਾਈ ਸੁਖਵਿੰਦਰ ਸਿੰਘ ਤੋਂ ਇਲਾਵਾ ਅਮਰੀਕਾ ਤੋਂ ਪਹੁੰਚੇ ਢਾਡੀ ਮੋਹਣ ਸਿੰਘ ਬੁਡਾਣਾ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਸਬੰਧੀ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਮਨਜੀਤ ਸਿੰਘ ਬਚਨ ਗੈਸ, ਸਮਾਜ ਸੇਵੀ ਟੀਐਸ ਕਾਕਾ, ਮਹਿਤਾਬ ਸਿੰਘ ਬੰਟੀ, ਇੰਡੀਅਨ ਸਕੂਲ ਦੇ ਐਮ ਡੀ ਸੁਰਿੰਦਰ ਪਾਲ ਗਰਗ, ਗੁਰਪ੍ਰੀਤ ਸਿੰਘ, ਦਿਲਬਾਗ ਸਿੰਘ, ਪ੍ਰਗਟ ਸਿੰਘ, ਕਰਮਜੀਤ ਸਿੰਘ, ਹਰਭਜਨ ਸਿੰਘ ਲੁਹਾਰਾ, ਗੁਰਮੇਲ ਸਿੰਘ ਪੱਪਾ, ਹਰਪਾਲ ਸਿੰਘ, ਸਰਬਜੀਤ ਸਿੰਘ, ਗੁਲਜਾਰ ਸਿੰਘ ਬਿੱਲੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਿਕੰਦਰ ਸਿੰਘ ਲੁਹਾਰਾ, ਬਿੱਕਰ ਸਿੰਘ, ਹਰਪਾਲ ਸਿੰਘ ਨੇ ਆਏ ਹੋਏ ਪਤਵੰਤੇ ਸੇਵਾਦਾਰਾਂ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।  ਪ੍ਰਬੰਧਕ ਕਮੇਟੀ ਵੱਲੋਂ ਤਿੰਨ ਦਿਨ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ