ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ,ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ
By Azad Soch
On
Chandigarh,04,MAY,2025,(Azad Soch News):- ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਚੇਤਾਵਨੀ ਦੇ ਅਨੁਸਾਰ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ) ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ,ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਤੂਫ਼ਾਨ, ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਸੰਤਰੀ ਅਤੇ ਪੀਲੇ ਅਲਰਟ (Yellow Alert) ਜਾਰੀ ਕੀਤੇ ਗਏ ਹਨ। ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ,ਮੋਹਾਲੀ ਵਿਚਹਲਕੇ ਬੱਦਲ ਹੋਣਗੇ। ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਤਾਪਮਾਨ 22 ਤੋਂ 35.1 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਜਲੰਧਰ ਵਿਚ ਹਲਕੇ ਬੱਦਲ ਹੋਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ 20 ਤੋਂ 36 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।
Latest News
22 Jun 2025 09:44:55
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...