ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ 'ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

ਸੜਕਾਂ ਦੀ ਖੁਦਾਈ ਸਮੇਂ ਐਸ.ਓ.ਪੀ. ਦੀ ਪਾਲਣਾ ਨਾ ਕਰਨ 'ਤੇ ਸਬੰਧਿਤ ਵਿਭਾਗ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ

ਜ ਲੰਧਰ, 2 ਦਸੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵਿਭਾਗਾਂ ਨੂੰ ਖੁਦਾਈ ਕਰਨ ਸਮੇਂ ਐਸ.ਓ.ਪੀ. ਦੀ ਪਾਲਣਾ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।

 

ਉਨ੍ਹਾਂ ਸਪਸ਼ਟ ਕਿਹਾ ਕਿ ਖੁਦਾਈ ਦੇ ਕੰਮ ਦੌਰਾਨ ਐਸ.ਓ.ਪੀ. ਦੀ ਪਾਲਣਾ ਨਾ ਕਰਨ ’ਤੇ ਸਬੰਧਤ ਵਿਭਾਗ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕਿਤੇ ਸੜਕ ਦੀ ਖੁਦਾਈ ਕੀਤੀ ਜਾਣੀ ਹੈ ਤਾਂ ਸਬੰਧਤ ਵਿਭਾਗ ਐਸ.ਓ.ਪੀ. ਪਾਲਣਾ ਯਕੀਨੀ ਬਣਾਏਗਾ ਅਤੇ ਜੇਕਰ ਸੜਕ ਹੇਠਾਂ ਕੋਈ ਸੀਵਰੇਜ, ਤਾਰਾਂ ਜਾਂ ਕੋਈ ਹੋਰ ਪਾਇਪ ਲਾਈਨ ਹੈ, ਤਾਂ ਉਸ ਦੀ ਪੁਖ਼ਤਾ ਢੰਗ ਨਾਲ ਮੈਪਿੰਗ ਕਰਵਾਈ ਜਾਵੇ। ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੈਪਿੰਗ ਉਪਰੰਤ ਹੀ ਖੁਦਾਈ ਲਈ ਪ੍ਰਕਿਰਿਆ ਵਿੱਢੀ ਜਾਵੇ ਅਤੇ ਖੁਦਾਈ ਦੇ ਚੱਲਦੇ ਕੰਮ ਦੌਰਾਨ ਸਬੰਧਤ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਲਈ ਸਾਈਟ ’ਤੇ ‘ਕੰਮ ਚਾਲੂ ਹੋਣ, ਸਬੰਧਤ ਵਿਭਾਗ ਦਾ ਨਾਂਅ ਅਤੇ ਕਾਰਜ ਦੇ ਮੁਕੰਮਲ ਹੋਣ ਦੀ ਮਿਤੀ’ ਬਾਰੇ ਜਾਗਰੂਕਤਾ ਬੋਰਡ ਲਗਾਏ ਜਾਣ।

 

ਉਨ੍ਹਾਂ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਪੁੱਟੀ ਗਈ ਸੜਕ ਮਿੱਥੇ ਸਮੇਂ ਵਿੱਚ ਮੁੜ ਤਿਆਰ ਕਰਨਾ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਣਗਹਿਲੀ ਵਰਤਣ ਵਾਲੇ ਸਬੰਧਤ ਅਧਿਕਾਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਗੈਸ ਪਾਈਪਲਾਈਨਾਂ ਅਤੇ ਅਣਜਾਣ ਖੁਦਾਈ ਗਤੀਵਿਧੀਆਂ ਕਾਰਨ ਪਾਈਪਲਾਈਨ ਨੂੰ ਹੋਣ ਵਾਲੇ ਨੁਕਸਾਨ ਦੇ ਖਤਰਿਆਂ ਬਾਰੇ ਜਾਗਰੂਕਤਾ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਗੈਸ ਲੀਕ ਅਤੇ ਹਾਦਸਿਆਂ ਤੋਂ ਬਚਾਅ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ’ਤੇ ਵੀ ਜ਼ੋਰ ਦਿੱਤਾ।

 

ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਾਰਪੋਰੇਸ਼ਨ ਏਰੀਏ ਵਿੱਚ ਖੁਦਾਈ ਸਬੰਧੀ ਪੂਰੀ ਜਾਣਕਾਰੀ ਰੱਖੀ ਜਾਵੇ। ਉਨ੍ਹਾਂ ਨਾਲ ਹੀ ਵਿਭਾਗਾਂ ਨੂੰ ਆਪਸੀ ਬੇਹਤਰ ਤਾਲਮੇਲ ਰੱਖਣ 'ਤੇ ਵੀ ਜ਼ੋਰ ਦਿੱਤਾ, ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਦਿਕੱਤ ਦਾ ਸਾਹਮਣਾ ਨਾ ਕਰਨਾ ਪਵੇ।

 

ਮੀਟਿੰਗ ਦੌਰਾਨ ਜਲੰਧਰ ਨਗਰ ਨਿਗਮ, ਪੇਂਡੂ ਵਿਕਾਸ ਤੇ ਪੰਚਾਇਤਾਂ ਸਮੇਤ ਵੱਖ-ਵੱਖ ਵਿਭਾਗਾਂ ਅਤੇ ਥਿੰਕ ਗੈਸ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

Advertisement

Latest News

ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
Patiala,05,DEC,2025,(Azad Soch News):-  ਰੋਜ਼ਾਨਾ ਇੱਕ ਪੱਕਾ ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ ਛਿੜਕ ਕੇ ਖਾਣ ਨਾਲ ਪਾਚਨ, ਊਰਜਾ, ਭਾਰ ਕੰਟਰੋਲ...
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ
ਸਰਕਾਰੀ ਸਕੂਲ ਗੇਰਾ ਤੇ ਘਗਵਾਲ ਵਿਖੇ ਕਰਵਾਇਆ ਕਰੀਅਰ ਗਾਈਡੈਂਸ ਪ੍ਰੋਗਰਾਮ