ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਈ ਜਾਵੇ

ਫ਼ਰੀਦਕੋਟ 16 ਅਪ੍ਰੈਲ,2024

           ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਵਰੁਣ ਕੁਮਾਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਵੀ ਕੀਤੀ।

 

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਰੈਲੀ ਕਰਨ ਲਈ ਸਹਾਇਕ ਰਿਟਰਨਿੰਗ ਅਫਸਰ ਤੋਂ ਪ੍ਰਮੀਸ਼ਨ (ਆਨਲਾਈਨ-ਆਫਲਾਈਨ ਮਾਧਿਅਮ ਰਾਹੀ) ਸਮੇਂ-ਸਿਰ ਲੈਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਰਾਜਸੀ ਪਾਰਟੀ/ਉਮੀਦਵਾਰ ਨੂੰ ਹਦਾਇਤ ਕੀਤੀ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਰੇਟ ਲਿਸਟ ਅਨੁਸਾਰ ਖਰਚਾ ਬੁੱਕ ਕੀਤਾ ਜਾਵੇ ਅਤੇ ਖਰਚੇ ਦੀ ਪੂਰਨ ਜਾਣਕਾਰੀ ਅਕਾਊਟਿੰਗ ਦਫਤਰ ਨਾਲ ਸਾਂਝੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਕ ਪਾਰਟੀ ਜਾਂ ਉਮੀਦਵਾਰ ਜਾਂ ਉਸ ਦੇ ਵਰਕਰਾਂ ਨੂੰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜਮੀਨਇਮਾਰਤ ਜਾਂ ਕੰਧ ਉਤੇ ਝੰਡੇਬੈਨਰ ਨੋਟਿਸ ਚਿਪਕਾਉਣਾਂਨਾਹਰੇ ਆਦਿ ਲਿਖਣ ਦੀ ਆਗਿਆ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਪ੍ਰਾਈਵੇਟ ਪ੍ਰੋਪਰਟੀ ਤੇ ਕੋਈ ਇਸ਼ਤਿਹਾਰ ਲਗਾਇਆ ਜਾਂਦਾ ਹੈ ਤਾਂ ਸਬੰਧਤ ਵਿਅਕਤੀ ਪਾਸੋ ਐਨ.ਓ.ਸੀ. ਲੈ ਕੇ ਦੇਣੀ ਯਕੀਨੀ ਬਣਾਈ ਜਾਵੇ ਤਾਂ ਜ਼ੋ ਚੋਣ ਜਾਬਤੇ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਰਾਜਸੀ ਪ੍ਰੋਗਰਾਮ ਦੌਰਾਨ ਕਿਸੇ ਵੀ ਧਰਮ/ਜਾਤ-ਪਾਤ ਅਤੇ ਕਿਸੇ ਵੀ ਰਾਜਸੀ ਆਗੂ ਤੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ

ਉਨ੍ਹਾਂ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜਾਰੀ ਹਦਾਇਤਾਂ ਦੇ ਉਲਟ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਚੋਣ ਜਾਬਤੇ ਦੇ ਖਿਲਾਫ ਵਿਚਰਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੁਹਰਾਇਆ ਕਿਹਾ ਕਿ ਮਾਡਲ ਕੋਡ ਆਫ ਕੰਡਕਟ  ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ

 

Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ