ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼

ਸਹਾਇਕ ਕਮਿਸ਼ਨਰ ਫੂਡ ਵੱਲੋਂ ਜ਼ਿਲ੍ਹੇ ਦੇ ਦੁਕਾਨਾਂ ਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼

ਜਲੰਧਰ, 29 ਅਪ੍ਰੈਲ : ਪੰਜਾਬ ਦੇ ਨਾਗਰਿਕਾਂ ਖਾਸ ਕਰ ਬੱਚਿਆਂ ਲਈ ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ 'ਤੇ ਅਧਿਕਾਰਤ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਨਾਲ ਹੀ ਰਾਜ ਭਰ ਵਿੱਚ ਵਿੱਦਿਅਕ ਸੰਸਥਾਵਾਂ ਦੇ ਨੇੜੇ ਸਥਿਤ ਸਕੂਲ ਕੰਟੀਨਾਂਦੁਕਾਨਾਂ/ਹੋਰ ਅਦਾਰਿਆਂ ਵਿੱਚ ਇਨ੍ਹਾਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਗਈ ਹੈ।

ਸਹਾਇਕ ਕਮਿਸ਼ਨਰ (ਫੂਡ) ਡਾ. ਹਰਜੋਤ ਪਾਲ ਸਿੰਘ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸੇਫਟੀ ਕਮਿਸ਼ਨਰ ਵੱਲੋਂ ਇਹ ਮਨਾਹੀ ਦਾ ਹੁਕਮ 21 ਅਪ੍ਰੈਲ, 2025 ਨੂੰ ਜਾਰੀ ਹੋਇਆ ਹੈਜੋ ਕਿ ਇੱਕ ਸਾਲ ਦੀ ਮਿਆਦ ਲਈ ਲਾਗੂ ਰਹੇਗਾ।

ਉਨ੍ਹਾਂ ਜ਼ਿਲ੍ਹੇ ਦੇ ਦੁਕਾਨਾਂ ਅਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਬੱਚਿਆਂ ਨੂੰ ਐਨਰਜੀ ਡਰਿੰਕਸ ਨਾ ਵੇਚਣ ਦੇ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰ ਖੇਤਰ ਵਿੱਚ ਸਕੂਲ ਦੇ ਅਹਾਤੇ ਤੋਂ 50 ਮੀਟਰ ਦੇ ਘੇਰੇ ਵਿੱਚ ਸਥਿਤ ਦੁਕਾਨਾਂ ਅਤੇ ਅਦਾਰਿਆਂ ਦੇ ਮਾਲਕਾਂ/ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਹਦਾਇਤ ਕੀਤੀ ਜਾਂਦੀ ਕਿ ਕਿਸੇ ਵੀ ਹਾਲਤ ਵਿੱਚ ਐਨਰਜੀ ਡਰਿੰਕਸ ਨਾ ਵੇਚਣ।

ਸਹਾਇਕ ਕਮਿਸ਼ਨਰ ਨੇ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਵਿਦਿਅਕ ਸੰਸਥਾਨ ਦੇ ਅੰਦਰ ਇਸ ਪਾਬੰਦੀ ਦੇ ਹੁਕਮ ਦੀ ਉਲੰਘਣਾ ਨਾ ਹੋਵੇ ਅਤੇ ਸਕੂਲੀ ਬੱਚੇ ਵਿੱਦਿਅਕ ਸੰਸਥਾਨ ਵਿੱਚ ਐਨਰਜੀ ਡਰਿੰਕਸ ਦਾ ਸੇਵਨ ਨਾ ਕਰਨ।

ਉਨ੍ਹਾਂ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜੇਕਰ ਪੇਂਡੂ ਖੇਤਰਾਂ ਵਿੱਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿੱਚ 50 ਮੀਟਰ ਦੇ ਘੇਰੇ ਵਿੱਚ ਸਥਿਤ ਕੋਈ ਦੁਕਾਨ ਅਤੇ ਅਦਾਰੇ ਐਨਰਜੀ ਡਰਿੰਕਸ ਵੇਚ ਰਹੇ ਹਨਤਾਂ ਫੂਡ ਸੇਫਟੀ ਵਿੰਗਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨਜਲੰਧਰ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮੂਹ ਨਾਗਰਿਕਾਂ ਅਤੇ ਹੋਰ ਸਬੰਧਤਾਂ ਨੂੰ ਅਪੀਲ ਵੀ ਕੀਤੀ ਤਾਂ ਜੋ ਇਨ੍ਹਾਂ ਐਨਰਜੀ ਡਰਿੰਕਸ ਦੇ ਮਾੜੇ ਪ੍ਰਭਾਵਾ ਤੋਂ ਬਚਿਆਂ ਨੂੰ ਬਚਾਇਆ ਜਾ ਸਕੇ।

ਫੂਡ  ਸੇਫਟੀ ਵਿਭਾਗ ਵੱਲੋਂ ਇਸ ਸਬੰਧੀ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਣਕ ਬਾਜ਼ਾਰ ਵਿਖੇ ਸਕੂਲੀ ਬਚਿਆਂ ਨੂੰ ਐਨਰਜੀ ਡਰਿੰਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਤੇ ਫੂਡ ਸੇਫਟੀ ਅਫ਼ਸਰ ਸ਼੍ਰੀਮਤੀ ਰਾਸ਼ੂ ਮਹਾਜਨਮੁਕੂਲ ਗਿੱਲ ਅਤੇ ਸਕੂਲ ਮੁਖੀ ਜਗਪ੍ਰੀਤ ਕੌਰ ਵੀ ਮੌਜੂਦ ਸਨ।

Tags:

Advertisement

Latest News

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਚੰਡੀਗੜ੍ਹ, 13 ਮਈ:ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ...
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼
4 ਕੈਬਨਿਟ ਮੰਤਰੀ ਅਤੇ 'ਆਪ' ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ