ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

 ਮਾਲੇਰਕੋਟਲਾ 20 ਫਰਵਰੀ - 

                     ਉਪ ਮੰਡਲ ਮੈਜਿਸਟਰੇਟਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026- 27 ਲਈ ਦਫਤਰ ਉਪ ਮੰਡਲ ਮੈਜਿਸਟਰੇਟਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।          

                   ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ। ਉਨ੍ਹਾਂ ਹੋਰ ਕਿਹਾ ਕਿ ਠੇਕੇਦਾਰ ਕੰਟੀਨ ਆਰਜੀ ਤੌਰ ਤੇ ਬਣਾਏਗਾ ਅਤੇ ਸਮਾਂ ਪੂਰਾ ਹੋਣ ਮਗਰੋਂ ਉਸ ਕੰਟੀਨ ਦਾ ਮਲਬਾ ਉਠਾਣ ਲਈ ਪਾਬੰਦ ਹੋਵੇਗਾ। ਇਸ ਤੋਂ ਇਲਾਵਾ ਠੇਕੇਦਰਾ ਕੰਟੀਨ ਉੱਤੇ ਵਸਤੂਆਂ ਮਾਰਕਿਟ ਰੇਟ ਅਨੁਸਾਰ ਵੇਚਣ ਦਾ ਪਾਬੰਦ ਹੋਵੇਗਾ ਨਾਲ ਹੀ ਉਹ ਕੰਟੀਨ ਅੱਗੇ ਵਸਤੂਆਂ ਦੇ ਰੇਟ ਲਿਖ ਕੇ ਲਗਾਏਗਾ। ਉਹ ਕੰਟੀਨ ਦੇ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖੇਗਾ ਅਤੇ ਫਾਲਤੂ ਪਦਾਰਥ ਅਤੇ ਕੂੜਾ ਕਰਕਟ ਦਾ ਯੋਗ ਪ੍ਰਬੰਧ ਕਰਨ ਲਈ ਜਿੰਮੇਵਾਰ ਹੋਵੇਗਾ । 

Advertisement

Latest News

ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ ਹਰਜੋਤ ਬੈਂਸ ਨੇ ਇੰਡੀਆ ਏ.ਆਈ. ਇੰਪੈਕਟ ਐਕਸਪੋ ‘ਚ ਪੰਜਾਬ ਦੇ ਸਕੂਲਾਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਸੰਭਾਵਨਾਵਾਂ ਨੂੰ ਤਲਾਸ਼ਿਆ
ਚੰਡੀਗੜ੍ਹ/ ਨਵੀਂ ਦਿੱਲੀ, 20 ਫਰਵਰੀ:-ਸੂਬੇ ਦੇ ਵਿੱਦਿਅਕ ਢਾਂਚੇ ਦੇ ਭਵਿੱਖ ਨੂੰ ਤਕਨਾਲੋਜੀ ਪੱਖੋਂ ਹੋਰ ਨਿਪੁੰਨ ਬਣਾਉਣ ਦੀ ਦਿਸ਼ਾ ਵਿੱਚ ਮਹੱਤਵਪੂਰਨ...
ਪੰਜਾਬ ਦੀਆਂ ਸਮੂਹ ਐਸ.ਸੀ. ਮੁਲਾਜਮ ਜਥੇਬੰਦੀਆਂ ਦੀਆਂ ਮੁਸ਼ਕਲਾਂ ਸੁਣਨ ਲਈ 23 ਫਰਵਰੀ ਨੂੰ ਵਿਸ਼ੇਸ਼ ਮੀਟਿੰਗ: ਜਸਵੀਰ ਸਿੰਘ ਗੜ੍ਹੀ
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 05-05 ਲੱਖ ਰੁਪਏ ਦੇ ਚੈੱਕ ਵੰਡੇ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਤਿੰਨ ਅਹਿਮ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੇ ਪ੍ਰਤੀਨਿਧੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਰਕਾਰੀ ਹਾਈ ਸਕੂਲ ਸਾਧੂ ਚੱਕ ਨੇ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ