ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ, 17 ਜਨਵਰੀ (000) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ।

ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ।

ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ 4 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਹਨਾਂ ਕੋਲੋਂ ਪਾਬੰਦੀਸ਼ੁਦਾ ਸਮੱਗਰੀ ਅਤੇ ਨਗਦ ਡਰੱਗ ਮਨੀ ਬਰਾਮਦ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਅੱਜ ਦੀ ਮੁਹਿੰਮ ਦੌਰਾਨ ਮਿਲੀਆਂ ਹੋਰ ਉਪਲਬਧੀਆਂ ਤਹਿਤ 15 ਵਿਅਕਤੀਆਂ ਨੂੰ ਰੋਕ ਕੇ ਜਾਂਚ ਕੀਤੀ ਗਈ। ਕਈ ਗੱਡੀਆਂ ਚੈੱਕ ਕੀਤੀਆਂ ਗਈਆਂ।

ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ। ਸਹੀ ਸੂਚਨਾ ਪੁਲਿਸ ਨੂੰ ਦੇ ਕੇ ਉਹ ਆਪਣੇ ਪਰਿਵਾਰਾਂ ਨੂੰ ਬਚਾ ਸਕਦੇ ਹਨ। ਉਹਨਾਂ ਨੌਜਵਾਨਾਂ ਨੂੰ ਵੀ ਕਿਹਾ ਕਿ ਉਹ ਆਪਣੀ ਜਵਾਨੀ ਨੂੰ ਖਰਾਬ ਨਾ ਕਰਨ।

ਉਹਨਾਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਨੂੰ ਬੇਨਤੀ ਕਰਦੀ ਹੈ ਕਿ ਉਹ ਕੋਈ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਕਰਨ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਡੀ ਐਸ ਪੀ ਸ੍ਰ ਸੁਖਦੇਵ ਸਿੰਘ ਅਤੇ ਹੋਰ ਵੀ ਹਾਜ਼ਰ ਸਨ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ