ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ 'ਚੋਂ ਕੱਢਿਆ

ਸੁਖਬੀਰ ਸਿੰਘ ਬਾਦਲ ਨੇ ਸਿਕੰਦਰ ਸਿੰਘ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ 'ਚੋਂ ਕੱਢਿਆ

Chandigarh,15 June,2024,(Azad Soch News):- ਅਕਾਲੀ ਦਲ ਪਾਰਟੀ (Akali Dal Party) ਦੀ ਕੋਰ ਕਮੇਟੀ ਮੀਟਿੰਗ ’ਚ ਸ਼ਾਮਲ ਮੈਂਬਰਾਂ ਦਾ ਵਿਸ਼ਵਾਸ ਹਾਸਲ ਕਰਨ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਫ਼ੈਸਲਾ ਲੈਂਦਿਆਂ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ (Senior Leader Sikandar Singh Maluka) ਨੂੰ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਦੇ ਮੁਖੀ ਅਹੁਦੇ ਤੋਂ ਵੀ ਹਟਾ ਦਿਤਾ ਹੈ,ਉਨ੍ਹਾਂ ਦੀ ਥਾਂ ਹੁਣ ਸੀਨੀਅਰ ਆਗੂ ਅਤੇ ਬਾਦਲ ਪ੍ਰਵਾਰ ਦੇ ਵਫ਼ਾਦਾਰ ਬਲਵਿੰਦਰ ਸਿੰਘ ਭੂੰਦੜ (Balwinder Singh Bhundar) ਨੂੰ ਨਵੀਂ ਅਨੁਸ਼ਾਸਨੀ ਕਮੇਟੀ ਬਣਾ ਇਸਦਾ ਮੁਖੀ ਬਣਾਇਆ ਹੈ,ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਵਲੋਂ ਟਵੀਟ ਰਾਹੀਂ ਸੁਖੀਬਰ ਬਾਦਲ ਵਲੋਂ ਬਣਾਈ ਨਵੀਂ ਕਮੇਟੀ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਵਿਚ ਭੂੰਦੜ ਦੇ ਨਾਲ ਗੁਲਜ਼ਾਰ ਸਿੰਘ ਰਣੀਕੇ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਮੈਂਬਰ ਬਣਾਇਆ ਗਿਆ ਹੈ,ਜ਼ਿਕਰਯੋਗ ਹੈ ਕਿ ਮਲੂਕਾ ਦੀ ਨੂੰਹ ਨੇ ਭਾਜਪਾ ਵਲੋਂ ਬਠਿੰਡਾ ’ਚ ਚੋਣ ਲੜੀ ਸੀ ਅਤੇ ਚੋਣ ਮੁਹਿੰਮ ਦੌਰਾਨ ਮਲੂਕਾ ਘਰ ਬੈਠ ਗਏ ਸਨ ਤੇ ਉਨ੍ਹਾਂ ਪਾਰਟੀ ਲਈ ਵੀ ਚੋਣ ਪ੍ਰਚਾਰ ’ਚ ਹਿੱਸਾ ਨਾ ਲਿਆ।

 

Advertisement

Latest News

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਚੰਡੀਗੜ੍ਹ, 17 ਜੂਨ:ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ...
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨਾਲ ਦੁੱਖ ਕੀਤਾ ਸਾਂਝਾ