ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
By Azad Soch
On
ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ: ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।
ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਤੇ ਪਵਿੱਤਰ ਨਗਰੀ ਹੈ ਅਤੇ ਉਹ ਇਥੇ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀ ਜਿੰਮੇਵਾਰੀ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋ ਸੋਪੀ ਗਈ ਹੈ। ਜਿਸ ਨੂੰ ਪੂਰੀ ਮਿਹਨਤ, ਲਗਨ, ਇਮਾਨਦਾਰੀ ਨਾਲ ਨਿਭਾਇਆ ਜਾਵੇਗਾ।

Related Posts
Advertisement
Latest News
15 Apr 2026 16:38:58
ਪਹਿਲੀ ਵਾਰ ਇੱਕ ਔਰਤ ਨੂੰ ਫੌਜ ਮੁਖੀ ਨਿਯੁਕਤ ਕੀਤਾ ਗਿਆ ਹੈ