ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ

ਚੇਅਰਮੈਨ ਰਮਨ ਬਹਿਲ ਨੇ ਇੱਕ ਵਾਰ ਫਿਰ ਆਰੀਆ ਨਗਰ ਦੇ ਜੰਜ ਘਰ ਦੀ ਲਈ ਸਾਰ

ਗੁਰਦਾਸਪੁਰ, 22 ਜੂਨ ( ) - ਗੁਰਦਾਸਪੁਰ ਸ਼ਹਿਰ ਦੇ ਆਰੀਆ ਨਗਰ ਵਿਖੇ ਬਣੇ ਜੰਜ ਘਰ (ਧਰਮਸ਼ਾਲਾ) ਦੀ ਆਖਰ ਇੱਕ ਵਾਰ ਫਿਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੀ ਸਾਰ ਲਈ ਹੈ। ਚੇਅਰਮੈਨ ਰਮਨ ਬਹਿਲ ਨੇ ਬੀਤੀ ਸ਼ਾਮ ਇਸ ਜੰਜ ਘਰ ਵਾਲੀ ਥਾਂ ਉੱਪਰ ਨਵੇਂ ਬਣਨ ਵਾਲੇ ਦੋ ਮੰਜਿਲਾ ਇੱਕ ਮਿੰਨੀ ਪੈਲੇਸ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮਿੰਨੀ ਪੈਲੇਸ ਦੀ ਉਸਾਰੀ ਉੱਪਰ ਰਾਜ ਸਰਕਾਰ ਵੱਲੋਂ 27 ਲੱਖ ਰੁਪਏ ਖਰਚ ਕੀਤੇ ਜਾਣਗੇ ਅਤੇ ਅਗਲੇ 3 ਮਹੀਨਿਆਂ ਵਿੱਚ ਇਹ ਮਿੰਨੀ ਪੈਲੇਸ ਬਣ ਕੇ ਤਿਆਰ ਹੋ ਜਾਵੇਗਾ। 
 
ਇੱਥੇ ਇਹ ਵੀ ਦੱਸਣਯੋਗ ਹੈ ਕਿ ਸੰਨ 2003 ਵਿੱਚ ਜਦੋਂ ਸ੍ਰੀ ਰਮਨ ਬਹਿਲ ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਵੱਲੋਂ ਆਰੀਆ ਨਗਰ ਵਿਖੇ ਇਸ ਜੰਜ ਘਰ ਦਾ ਨੀਂਹ ਪੱਥਰ ਰੱਖ ਕੇ ਇਸਦੀ ਉਸਾਰੀ ਕਰਵਾਈ ਗਈ ਸੀ। ਇਸ ਤੋਂ ਬਾਅਦ ਸਮਾਂ ਬਦਲਣ ਅਤੇ ਸਮੇਂ ਅਨੁਸਾਰ ਲੋੜਾਂ ਬਦਲਣ ਕਾਰਨ ਆਰੀਆ ਨਗਰ ਦੇ ਲੋਕ ਪਿਛਲੇ ਇੱਕ ਦਹਾਕੇ ਤੋਂ ਮੰਗ ਕਰ ਰਹੇ ਸਨ ਕਿ ਇਸ ਜੰਜ ਘਰ ਨੂੰ ਵੱਡਾ ਬਣਾਇਆ ਜਾਵੇ ਤਾਂ ਜੋ ਸਮੇਂ ਦੀਆਂ ਲੋੜਾਂ ਅਨੁਸਾਰ ਇਸਨੂੰ ਵਰਤੋਂ ਵਿੱਚ ਲਿਆਂਦਾ ਜਾ ਸਕੇ। ਪਰ ਮੌਕੇ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਇਸ ਵਾਜਬ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਗਿਆ। ਆਖਰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਇਸ ਜੰਜ ਘਰ ਦੀ ਦਸ਼ਾ ਬਦਲਣ ਦਾ ਜਿੰਮਾ ਉਠਾਇਆ ਹੈ।
 
ਮਿੰਨੀ ਪੈਲੇਸ ਦਾ ਨੀਂਹ ਪੱਥਰ ਰੱਖਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਇਸ ਕਾਰਜ ਉੱਪਰ ਪੰਜਾਬ ਸਰਕਾਰ ਵੱਲੋਂ 27 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੋ ਮੰਜ਼ਿਲਾ ਬਣਨ ਵਾਲਾ ਇਹ ਮਿੰਨੀ ਪੈਲੇਸ ਸਮੇਂ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਬਣਾਇਆ ਜਾਵੇਗਾ ਅਤੇ ਆਰੀਆ ਨਗਰ ਦੇ ਲੋਕ ਆਪਣੇ ਵਿਆਹ ਅਤੇ ਹੋਰ ਸਮਾਗਮ ਇੱਥੇ ਹੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਆਰੀਆ ਨਗਰ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੂੰ ਇਸ ਮਿੰਨੀ ਪੈਲੇਸ ਬਣਨ ਦੇ ਨਾਲ ਵੱਡੀ ਸਹੂਲਤ ਮਿਲੇਗੀ। 
 
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਮਿੰਨੀ ਪੈਲੇਸ ਲਈ 27 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਧੰਨਵਾਦ ਵੀ ਕੀਤਾ। ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਲੋਕਾਂ ਦੀ ਇਸ ਮੰਗ ਨੂੰ ਖਜ਼ਾਨਾ ਮੰਤਰੀ ਸ. ਚੀਮਾ ਦੇ ਧਿਆਨ ਵਿੱਚ ਲਿਆਂਦਾ ਸੀ ਤਾਂ ਉਨ੍ਹਾਂ ਨੇ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 27 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰ ਦਿੱਤੀ ਸੀ ਜਿਸ ਨਾਲ ਇਹ ਪ੍ਰੋਜੈਕਟ ਸ਼ੁਰੂ ਹੋ ਸਕਿਆ ਹੈ।
 
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਲਈ ਲੋਕਾਂ ਦੇ ਮਸਲੇ ਕੋਈ ਅਹਿਮੀਅਤ ਨਹੀਂ ਰੱਖਦੇ ਕਿਉਂਕਿ ਉਹ ਹਮੇਸ਼ਾਂ ਆਪਣੇ ਨਿੱਜੀ ਹਿੱਤ ਹੀ ਦੇਖਦੇ ਹਨ। ਇਹੀ ਕਾਰਨ ਹੈ ਕਿ ਏਨਾਂ ਸਮਾਂ ਬੀਤਣ ਦੇ ਬਾਵਜੂਦ ਵੀ ਦੂਜੀਆਂ ਪਾਰਟੀਆਂ ਦੇ ਕਿਸੇ ਆਗੂ ਨੇ ਆਰੀਆ ਨਗਰ ਦੇ ਲੋਕਾਂ ਦੀ ਇਸ ਜਾਇਜ ਮੰਗ ਵੱਲੋਂ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ `ਤੇ ਹੱਲ ਕੀਤੇ ਜਾ ਰਹੇ ਹਨ। 
 
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅਜੇ ਤਾਂ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਨਗਰ ਕੌਂਸਲ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਵਿੱਚ ਜਾਣਬੁੱਝ ਕੇ ਰੋੜੇ ਅਟਕਾਏ ਜਾ ਰਹੇ ਹਨ, ਨਹੀਂ ਤਾਂ ਸ਼ਹਿਰ ਦੇ ਵਿਕਾਸ ਨੂੰ ਹੋਰ ਵੀ ਤੇਜੀ ਨਾਲ ਕੀਤਾ ਜਾ ਸਕਣਾ ਸੀ। ਬਹੁਤ ਸਾਰੇ ਪ੍ਰੋਜੈਕਟ ਦੀ ਮਨਜ਼ੂਰੀ ਕਾਂਗਰਸੀ ਦੀ ਨਗਰ ਕੌਂਸਲ ਵੱਲੋਂ ਜਾਣਬੁੱਝ ਕੇ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਵਿੱਚ ਅੜਿੱਕਾ ਨਾ ਬਣਨ ਨਹੀਂ ਤਾਂ ਲੋਕ ਉਨ੍ਹਾਂ ਦਾ ਸੂਪੜਾ ਸਾਫ਼ ਕਰ ਦੇਣਗੇ। ਸ੍ਰੀ ਬਹਿਲ ਨੇ ਕਿਹਾ ਕਿ ਉਹ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।
 
ਇਸ ਦੌਰਾਨ ਆਰੀਆ ਨਗਰ ਦੇ ਵਸਨੀਕਾਂ ਨੇ ਮਿੰਨੀ ਪੈਲੇਸ ਬਣਾਉਣ ਲਈ ਚੇਅਰਮੈਨ ਸ੍ਰੀ ਰਮਨ ਬਹਿਲ ਦਾ ਧੰਨਵਾਦ ਕੀਤਾ। ਇਸ ਮੌਕੇ ਮਨਦੀਪ ਆਰੀਆ ਨਗਰ, ਸਾਬਕਾ ਕੌਂਸਲਰ ਰਾਜ ਕੁਮਾਰ, ਸਾਬਕਾ ਕੌਂਸਲਰ ਮੱਖਣ, ਪਰਮਜੀਤ ਪੰਮਾ, ਤਿਲਕ ਰਾਜ, ਨੌਜਵਾਨ ਸਭਾ ਆਰੀਆ ਨਗਰ ਦੇ ਸਮੂਹ ਮੈਂਬਰ, ਐਕਸੀਅਨ ਲੋਕ ਨਿਰਮਾਣ ਵਿਭਾਗ ਜਸਪ੍ਰੀਤ ਸਿੰਘ, ਐੱਸ.ਡੀ.ਓ. ਲਵਜੀਤ ਸਿੰਘ, ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਟਰੱਸਟੀ ਹਿਤੇਸ਼ ਮਹਾਜਨ, ਕੌਂਸਲਰ ਬਲਵਿੰਦਰ ਸਿੰਘ, ਮੰਗਾ, ਸਾਬਕਾ ਚੇਅਰਮੈਨ ਨੀਰਜ ਸਲਹੋਤਰਾ, ਮਨਜੀਤ ਸਿੰਘ ਰਾਮਗੜ੍ਹੀਆ, ਕਰਮ ਸਿੰਘ ਸੈਣੀ, ਰਾਕੇਸ਼ ਸ਼ਰਮਾ, ਰੁਪੇਸ਼ ਬਿੱਟੂ ਅਤੇ ਸਰਤਾਜ ਸਮੇਤ ਆਰੀਆ ਨਗਰ ਦੇ ਵਸਨੀਕ ਵੀ ਮੌਜੂਦ ਸਨ।
Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ