ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ - ਵਧੀਕ ਡਿਪਟੀ ਕਮਿਸ਼ਨਰ

ਸੁਚੱਜੇ ਖ਼ਰੀਦ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਵਿਚੋਂ 98 ਫੀਸਦੀ ਦੀ ਖਰੀਦ - ਵਧੀਕ ਡਿਪਟੀ ਕਮਿਸ਼ਨਰ

ਮੋਗਾ, 29 ਅਪ੍ਰੈਲ:
       
ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 621383  ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 607801 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 98 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1331.56 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ।
         
ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193567 ਮੀਟਰਕ ਟਨ, ਮਾਰਕਫੈੱਡ ਵੱਲੋਂ 169171  ਮੀਟਰਕ ਟਨ, ਪਨਸਪ ਵੱਲੋਂ 137795 ਮੀਟਰਕ ਟਨ, ਵੇਅਰ ਹਾਊਸ ਵੱਲੋਂ 100640 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6628 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।  

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਤਹਿ ਸਮਾਂ ਸੀਮਾਂ ਵਿੱਚ ਖਰੀਦਿਆ ਜਾ ਰਿਹਾ ਹੈ

Tags:

Advertisement

Latest News

ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...
ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲਹਿਰ; ਪੰਜਾਬ ਭਰ ਵਿੱਚ ਔਰਤਾਂ ਨੇ ਜਾਗੋ ਕੱਢ ਕੇ ਮਨਾਈ ਖੁਸ਼ੀ
ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ ਸ਼ਲਾਘਾ
ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ: ਯੂਕੇ ਦੀ ਫਰਮ “3 ਐਸੋਸੀਏਟਸ” ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਗਲੋਬਲ ਨੈੱਟਵਰਕ ਜਾਪਾਨ ਕੰਪਨੀ ਲਿਮਟਿਡ ਨੇ ਗਰੀਨ ਐਨਰਜੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਨਾਲ ਸਹਿਯੋਗ ਕਰਨ ਵਿੱਚ ਪ੍ਰਗਟਾਈ ਦਿਲਚਸਪੀ
ਗੈਂਗਸਟਰਾਂ ‘ਤੇ ਵਾਰ ਦਾ 52ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 241 ਗ੍ਰਿਫ਼ਤਾਰ