ਸਿੱਖਾਂ ਦੇ ਤੀਸਰੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ 'ਚ ਸ਼ਰਧਾ ਨਾਲ ਮਨਾਇਆਂ ਗਿਆ

ਸਿੱਖਾਂ ਦੇ ਤੀਸਰੇ ਗੁਰੂ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ 'ਚ ਸ਼ਰਧਾ ਨਾਲ ਮਨਾਇਆਂ ਗਿਆ

Amritsar, 22 May 2024,(Azad Soch News):- ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦਿਆਂ ਉਥੇ ਹੀ ਸਿੱਖਾਂ ਦੇ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ (Third Guru SHri Guru Amar Das Ji) ਦਾ ਪ੍ਰਕਾਸ਼ ਦਿਹਾੜਾ ਸੀ ਤੇ ਦਿਨ ਵੱਡੀ ਗਿਣਤੀ ਵਿੱਚ ਸਵੇਰ ਤੋਂ ਹੀ ਸੰਗਤਾਂ ਸ੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਿਆ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਸਨ,ਉੱਥੇ ਹੀ ਸ਼ਾਮ ਵੇਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਤੇ ਪਵਿੱਤਰ ਸਰੋਵਰ ਦੇ ਕਿਨਾਰੇ ਸੰਗਤਾਂ ਵੱਲੋਂ ਸ਼ਾਮ ਵੇਲੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਸਰੋਵਰ ਦੇ ਕਿਨਾਰੇ ਦੀਪ ਮਾਲਾ ਕੀਤੀ ਗਈ ਅਤੇ ਰਹਿਰਾਸ ਦੇ ਪਾਠ ਤੋਂ ਬਾਅਦ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਐਸਜੀਪੀਸੀ (SGPC) ਤੇ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਆਤਿਸ਼ਬਾਜ਼ੀ ਕੀਤੀ ਗਈ,ਇਹ ਅਲੌਕਿਕ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਵਿੱਚ ਪਹੁੰਚੀਆਂ।

ਸੰਗਤਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿਖੇ ਹੋਣ ਵਾਲੀ ਆਤਿਸ਼ਬਾਜ਼ੀ ਦਾ ਨਜ਼ਾਰਾ ਇੱਕ ਮਨਮੋਹਕ ਨਜ਼ਾਰਾ ਹੁੰਦਾ ਹੈ,ਅਜਿਹਾ ਨਜ਼ਾਰਾ ਉਹਨਾਂ ਨੇ ਕਦੀ ਵੀ ਹੋਰ ਕਿਤੇ ਨਹੀਂ ਦੇਖਿਆ,ਉਹਨਾਂ ਕਿਹਾ ਕਿ ਅੱਜ ਧੰਨ ਧੰਨ ਸ਼੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਕਾਰਨ ਦੇ ਦਿਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਵਿੱਚ ਮੱਥਾ ਟੇਕਣ ਆਏ ਹਨ,ਉਹ ਆਪਣੇ ਆਪ ਨੂੰ ਸੁਭਾਗਿਆਸ਼ਾਲੀ ਸਮਝਦੇ ਹਨ,ਇੱਥੇ ਦੱਸਣਯੋਗ ਹੈ ਕਿ ਇਸ ਮਨਮੋਹਕ ਨਜ਼ਾਰੇ ਨੂੰ ਵੇਖਣ ਵਾਸਤੇ ਦੂਰ ਦਰਾੜਿਆਂ ਤੋਂ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਨਤਮਸਤਕ ਹੋਣ ਵਾਸਤੇ ਪਹੁੰਚਦੇ ਹਨ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਇਸ ਸੁੰਦਰ ਆਤਿਸ਼ਬਾਜੀ ਦਾ ਇੰਤਜ਼ਾਰ ਵੀ ਕਰਦੇ ਹਨ ਅਤੇ ਆਪਣੇ ਮੋਬਾਈਲਾਂ ਦੇ ਵਿੱਚ ਇਸ ਪਲ ਨੂੰ ਕੈਦ ਕਰਦੇ ਹੋਏ ਵੀ ਨਜ਼ਰ ਆਉਂਦੇ ਹਨ,ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਜੀ ਦੇ ਪਰਿਕਰਮਾ ਦੇ ਵਿੱਚ ਸੁੰਦਰਦੀਪ ਮਾਲਾ ਵੀ ਸੰਗਤਾਂ ਦੇ ਸਹਿਯੋਗ ਦੇ ਨਾਲ ਕੀਤੀ ਜਾਂਦੀ ਹੈ,ਰਹਿਰਾਸ ਸਾਹਿਬ ਦੇ ਪਾਠ ਦੇ ਭੋਗ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੀ ਕੀਤੀ ਜਾਂਦੀ ਹੈ ਉੱਥੇ ਹੀ ਸਵੇਰ ਤੋਂ ਹੀ ਜਿੱਥੇ ਸ਼ਰਧਾਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Shri Darbar Sahib Ji) ਨਤਮਸਤਕ ਹੋ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੇ ਹਨ ਉਥੇ ਹੀ ਇਸ ਆਤਿਸ਼ਬਾਜੀ ਦਾ ਮਨਮੋਹਕ ਨਜ਼ਾਰਾ ਦੇਖ ਮੰਤਰ ਮੁਕਤ ਹੋ ਰਹੇ ਹਨ।

 

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ