ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

ਨੈਸ਼ਨਲ ਪੋਲੀਓ ਰਾਊਂਡ 28 ਜੂਨ ਨੂੰ ਸਫਲ ਬਣਾਉਣ ਲਈ ਸੁਪਰਵਾਈਜਰ ਮੀਟਿੰਗ

ਕੀਰਤਪੁਰ ਸਾਹਿਬ 25 ਮਈ: ਡਾ.ਰਮਨ ਕੁਮਾਰ ਗੁਪਤਾ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਵਿਖੇ ਨੈਸ਼ਨਲ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਵਾਈਜਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 28 ਜੂਨ ਤੋਂ ਸ਼ੁਰੂ ਹੋਣ ਵਾਲੇ ਪੋਲੀਓ ਰਾਊਂਡ ਦੀ ਯੋਜਨਾ ਅਤੇ ਤਿਆਰੀਆਂ ਦੀ ਸਮੀਖਿਆ ਕਰਨਾ ਸੀ, ਤਾਂ ਜੋ ਹਰ ਬੱਚੇ ਤੱਕ ਪਹੁੰਚ ਯਕੀਨੀ ਬਣਾਈ ਜਾ ਸਕੇ।
      ਮੀਟਿੰਗ ਦੌਰਾਨ ਐਸ.ਐਮ.ਓ. ਡਾ. ਸੁਰਜੀਤ ਸਿੰਘ ਨੇ ਦੱਸਿਆ ਕਿ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਲਈ ਇਹ ਮੁਹਿੰਮ 28 ਜੂਨ ਤੋਂ 30 ਜੂਨ 2026 ਤੱਕ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਹਰ ਬੱਚੇ ਨੂੰ ਪੋਲੀਓ ਦੀ ਖੁਰਾਕ ਪਿਲਾਉਣਾ ਲਾਜ਼ਮੀ ਹੈ ਅਤੇ ਇਸ ਲਈ ਮੈਦਾਨੀ ਸਟਾਫ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ।
       ਉਨ੍ਹਾਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਖ਼ਾਸ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪ੍ਰਭਾਵਸ਼ੀਲਤਾ ਬਣਾਈ ਰੱਖਣ ਲਈ ਆਇਸ ਪੈਕਾਂ ਨੂੰ ਢੰਗ ਨਾਲ ਜਮਾਇਆ ਜਾਵੇ, ਤਾਂ ਜੋ ਉਹ ਮੁਹਿੰਮ ਦੌਰਾਨ ਪਿਘਲਣ ਨਾ। ਇਸ ਤੋਂ ਇਲਾਵਾ, ਪੀ.ਐਚ.ਸੀ. ਅਧੀਨ ਦੋ ਨੋਡਲ ਅਧਿਕਾਰੀ ਅਤੇ 18 ਪੋਲੀਓ ਰਾਊਂਡ ਸੁਪਰਵਾਈਜਰ ਮੁਹਿੰਮ ਦੀ ਨਿਗਰਾਨੀ ਕਰਨਗੇ।
     ਮੀਟਿੰਗ ਵਿੱਚ ਸੁਪਰਵਾਈਜਰਾਂ ਨੂੰ ਆਪਣੇ ਖੇਤਰਾਂ ਵਿੱਚ ਸਰਵੇ ਕਰਕੇ 0–5 ਸਾਲ ਦੇ ਬੱਚਿਆਂ ਦੀ ਸਹੀ ਜਾਣਕਾਰੀ ਇਕੱਤਰ ਕਰਨ ਅਤੇ ਹੋਰ ਸਹਿਯੋਗੀ ਵਿਭਾਗਾਂ ਨਾਲ ਤਾਲਮੇਲ ਬਣਾਈ ਰੱਖਣ ਲਈ ਵੀ ਕਿਹਾ ਗਿਆ। ਇਸ ਮੌਕੇ ਬਲਾਕ ਐਸ.ਆਈ. ਸਿਕੰਦਰ ਸਿੰਘ, ਜਗਮੋਹਨ ਕੌਰ, ਕੁਲਵਿੰਦਰ ਕੌਰ, ਰਮੇਸ਼ ਕੌਰ, ਦਲਜੀਤ ਕੌਰ, ਸੁਖਦੀਪ ਸਿੰਘ ਅਤੇ ਭਰਤ ਕਪੂਰ ਹਾਜ਼ਰ ਸਨ।
 

Advertisement

Latest News

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ