ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ

ਸਮਾਜ ਸੇਵਕਾਂ ਦਾ ਔਖੀ ਘੜੀ ਵਿੱਚ ਪ੍ਰਸਾਸ਼ਨ ਨੂੰ ਸਹਿਯੋਗ ਇੱਕ ਸ਼ਲਾਘਾਯੋਗ ਉਪਰਾਲਾ- ਜਸਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ 08 ਸਤੰਬਰ ()

ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਔਖੀ ਘੜੀ ਵਿਚ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਮਰੱਥ ਪਰਿਵਾਰ ਅੱਗੇ ਆਉਣ।

     ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਹੜ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਗੁਰਵਿੰਦਰ ਸਿੰਘ ਦੇਣੀ ਟ੍ਰਾਸਪੋਰਟ ਵੱਲੋਂ ਮਨੁੱਖਤਾ ਭਰੀ ਪਹਿਲ ਕਰਦਿਆਂ 50 ਰਾਸ਼ਨ ਕਿੱਟਾਂ ਦਿੱਤੀਆਂ ਗਈਆਂ। ਇਹ ਕਿੱਟਾਂ ਸ੍ਰੀ ਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਵਿੱਚ ਦਿੱਤੀਆਂ ਗਈਆਂ।

       ਐਸ.ਡੀ.ਐੱਮ. ਜਸਪ੍ਰੀਤ ਸਿੰਘ ਨੇ ਕਿਹਾ ਕਿ ਇਹ ਸਮੱਗਰੀ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੀ ਜਾਵੇਗੀ ਤਾਂ ਜੋ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਗੁਰਵਿੰਦਰ ਸਿੰਘ ਦੇਣੀ ਦੀ ਇਸ ਯੋਗਦਾਨ ਭਰੀ ਕਦਮ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਐਸੀਆਂ ਸਮਾਜਿਕ ਸਾਂਝਾਂ ਨਾਲ ਹੀ ਮੁਸ਼ਕਲ ਘੜੀਆਂ ਨੂੰ ਆਸਾਨ ਬਣਾਇਆ ਜਾ ਸਕਦਾ ਹੈ।

    ਗੁਰਵਿੰਦਰ ਸਿੰਘ ਦੇਣੀ ਨੇ ਇਸ ਮੌਕੇ ਕਿਹਾ ਕਿ “ਹੜ ਕਾਰਨ ਪੀੜਤ ਹੋ ਰਹੇ ਪਰਿਵਾਰ ਸਾਡੇ ਆਪਣੇ ਹਨ। ਉਨ੍ਹਾਂ ਦੀ ਸਹਾਇਤਾ ਕਰਨਾ ਸਾਡਾ ਫਰਜ਼ ਹੈ। ਮੈਂ ਅਰਦਾਸ ਕਰਦਾ ਹਾਂ ਕਿ ਇਹ ਘੜੀ ਜਲਦੀ ਕੱਟੇ ਤੇ ਹਰ ਘਰ ਵਿੱਚ ਖੁਸ਼ਹਾਲੀ ਵਾਪਸ ਆਵੇ।

 
Tags:

Advertisement

Latest News

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ