ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 11 ਫਰਵਰੀ :  
          2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Advertisement

Latest News

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ  ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
ਚੰਡੀਗੜ੍ਹ, 11 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ...
ਪੰਜਾਬ ਪੁਲਿਸ ਨੇ ਪਾਕਿ-ਅਧਾਰਤ ਮਾਡਿਊਲ ਦਾ ਪਰਦਾਫਾਸ਼ ਕਰਕੇ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਈਡੀ ਅਤੇ ਪਿਸਤੌਲ ਸਮੇਤ ਮੁਲਜ਼ਮ ਗ੍ਰਿਫ਼ਤਾਰ
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿਭੋਰ ਸਾਹਿਬ ਰਵਿਦਾਸ ਮੰਦਰ ਦੇ ਸਲਾਨਾ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ