ਸਕੱਤਰ ਆਰ ਟੀ ਏ ਵੱਲੋਂ ਭਵਾਨੀਗੜ੍ਹ ਵਿੱਚ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ, 10 ਚਲਾਨ ਕੱਟੇ

ਸਕੱਤਰ ਆਰ ਟੀ ਏ ਵੱਲੋਂ ਭਵਾਨੀਗੜ੍ਹ ਵਿੱਚ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ, 10 ਚਲਾਨ ਕੱਟੇ

ਭਵਾਨੀਗੜ੍ਹ, 9 ਸਤੰਬਰ (000) - ਜ਼ਿਲ੍ਹਾ ਸੰਗਰੂਰ ਵਿੱਚ ਸੜਕ ਅਵਾਜਾਈ ਨਿਯਮਾਂ ਦੀ ਪਾਲਣਾ ਅਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਨਮਨ ਮੜਕਣ ਨੇ ਅੱਜ ਭਵਾਨੀਗੜ੍ਹ ਵਿਖੇ ਕਮਰਸ਼ੀਅਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਓਵਰਲੋਡਿੰਗ ਕਰਨ ਵਾਲੇ 10 ਵਾਹਨਾਂ ਦੇ ਚਲਾਨ ਕੱਟੇ। ਇਸ ਮੌਕੇ ਉਹਨਾਂ ਨਾਲ ਸਹਾਇਕ ਆਰ ਟੀ ਏ ਸ੍ਰ ਗੁਰਜੀਤ ਸਿੰਘ ਅਤੇ ਟੀਮ ਵੀ ਹਾਜ਼ਰ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਨਮਨ ਮੜਕਣ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਹੀਲੇ ਬਖ਼ਸ਼ੇ ਨਹੀਂ ਜਾਣਗੇ। ਸ਼੍ਰੀ ਮੜਕਣ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ। ਜਿਹੜੇ ਵੀ ਵਾਹਨ ਨਿਯਮਾਂ ਦੀ ਉਲੰਘਣਾ ਕਰ ਕੇ ਤਿਆਰ ਕੀਤੇ ਜਾਂਦੇ ਤੇ ਵਰਤੇ ਜਾ ਰਹੇ ਹੋਣ, ਉਨ੍ਹਾਂ ਸਬੰਧੀ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ।

ਇਸ ਮੌਕੇ ਡਰਾਈਵਰਾਂ ਨੂੰ ਸੜਕ ਸੁਰੱਖਿਆ ਨਿਯਮਾਂ ਅਤੇ ਉਹਨਾਂ ਦੀ ਪਾਲਣਾ ਬਾਰੇ ਜਾਗਰੂਕ ਵੀ ਕੀਤਾ ਗਿਆ। 

Tags:

Advertisement

Latest News

ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ
ਪਟਿਆਲਾ, 12, ਜੂਨ, 2026, (ਆਜ਼ਾਦ ਸੋਚ ਨਿਊਜ਼):- ਕਰੇਲਾ ਆਪਣੇ ਕੌੜੇ ਸਵਾਦ ਕਰਕੇ ਭਾਵੇਂ ਕਈ ਲੋਕਾਂ ਨੂੰ ਪਸੰਦ ਨਾ ਹੋਵੇ, ਪਰ...
ਚੰਡੀਗੜ੍ਹ ਵਿੱਚ ਪਾਰਾ ਡਿੱਗਿਆ: 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ,ਮੀਂਹ ਨੇ ਸ਼ਹਿਰ ਨੂੰ ਪਾਣੀ ਨਾਲ ਭਰ ਦਿੱਤਾ
ਚੰਡੀਗੜ੍ਹ ਦੀ 'ਅੰਮ੍ਰਿਤ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ' ਅਤੇ 'ਬਿਲਾਸ ਫਾਊਂਡੇਸ਼ਨ' ਵੱਲੋਂ ਸਾਂਝੇ ਤੌਰ 'ਤੇ ਵੀਰਵਾਰ ਨੂੰ ਸੈਕਟਰ 23ਡੀ  ਵਿੱਚ ਇੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ
Samsung Galaxy Z Fold 8 Wide, Z Flip 8, ਭਾਰਤ ਵਿੱਚ ਲਾਂਚ ਦੀ ਤਿਆਰੀ
ਕੇਂਦਰ ਸਰਕਾਰ ਨੇ ਉਦਯੋਗਿਕ ਅਤੇ ਵਪਾਰਕ ਖਪਤਕਾਰਾਂ ਨੂੰ ਨਿਯਮਤ ਪੈਟਰੋਲ ਪੰਪਾਂ ਤੋਂ ਪੈਟਰੋਲ ਅਤੇ ਡੀਜ਼ਲ ਖਰੀਦਣ ਤੋਂ ਵਰਜਿਤ ਕਰ ਦਿੱਤਾ
ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉੱਪਰ ਉੱਡਦੇ ਸਮੇਂ ਅਮਰੀਕੀ ਲੜਾਕੂ ਜਹਾਜ਼ ਨੇ ਐਮਰਜੈਂਸੀ ਕੋਡ ਭੇਜਿਆ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ