ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

ਜਲੰਧਰ, 25 ਅਪ੍ਰੈਲ :

  ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਅਚਨਚੇਤ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਫਿਲੌਰ ਦੇ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ), ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ), ਸਕੂਲ ਆਫ ਐਮੀਨੈਂਸ ਅਤੇ ਆਂਗਣਵਾੜੀ ਸੈਂਟਰ ਵਿੱਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਵੀ ਕੀਤਾ ਗਿਆ।

    ਸਕੂਲਾਂ ਵਿਚ ਖਾਮੀਆਂ ਸਾਹਮਣੇ ਆਉਣ 'ਤੇ ਚੇਤਨ ਪ੍ਰਕਾਸ਼ ਧਾਲੀਵਾਲ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਐਕਟ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।

    ਉਪਰੰਤ ਉਨ੍ਹਾਂ ਵਲੋਂ ਆਂਗਣਵਾੜੀ ਸੈਟਰ ਕੋਡ ਨੰ 122 ਅਤੇ 125 ਫਿਲੌਰ ਦੀ ਚੈਕਿੰਗ ਕੀਤੀ ਗਈ। ਸੈਟਰਾਂ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲੇ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਚੈਕਿੰਗ ਦੌਰਾਨ ਆਂਗਣਵਾੜੀ ਸੈਟਰ ਵਿੱਚ ਲਾਭਪਾਤਰੀਆ ਨੂੰ ਦਿੱਤਾ ਜਾਣ ਵਾਲੇ ਸਮਾਨ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਸੀ। ਨਿਰੀਖਣ ਦੌਰਾਨ ਆਂਗਣਵਾੜੀ ਦਾ ਰਿਕਾਰਡ ਵੀ ਚੈਕ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਵੀ ਹਦਾਇਤ ਕੀਤੀ ਕਿ ਆਂਗਨਵਾੜੀ ਵਰਕਰਾਂ ਤੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

              ਇਸ ਦੌਰੇ ਦੌਰਾਨ ਲਾਭਪਾਤਰੀਆ ਨੂੰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ [email protected] ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕਿ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ।

Tags:

Advertisement

Latest News

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ
New Delhi, 20,JAN,2025,(Azad Soch News):-  ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ