ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ 'ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

ਸਰਕਾਰੀ,ਪ੍ਰਾਈਵੇਟ ਸਕੂਲਾਂ ਤੇ ਕਾਲਜਾਂ 'ਚ ਕੀਤੀਆਂ ਗਈਆਂ ਡੇਂਗੂ, ਮਲੇਰੀਆ ਤੋਂ ਬਚਾਅ ਗਤੀਵਿਧੀਆਂ : ਸਿਵਲ ਸਰਜਨ

ਬਰਨਾਲਾ, 2 ਅਗਸਤ

ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ  ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਕਾਲਜਾਂ 'ਚ ਡੇਂਗੂ, ਮਲੇਰੀਆ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਕੀਤਾ ਗਿਆ। ਉਨ੍ਹਾਂ ਸਕੂਲੀ ਬੱਚਿਆਂ ਅਤੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗੁਰਬਿੰਦਰ ਕੌਰ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਹੋਣ ਕਾਰਨ ਅਤੇ ਅੱਜਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰ੍ਹਾਂ, ਦੁਕਾਨਾਂ, ਵਰਕਸ਼ਾਪਾਂ 'ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ਼ ਦੇ ਪਿੱਛੇ ਟਰੇਅ ਆਦੀ ਥਾਵਾਂ 'ਤੇ ਜ਼ਿਆਦਾਤਰ ਪਾਣੀ ਖੜ੍ਹਾ ਹੋ ਜਾਂਦਾ ਹੈ ਜੋ ਮੱਛਰ ਪੈਦਾ ਹੋਣ ਦਾ ਕਾਰਨ ਬਣਦਾ ਹੈ। ਇਸ ਲਈ ਇਨ੍ਹਾਂ ਥਾਵਾਂ 'ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।

ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ 'ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ 'ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।

ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਿੱਚ ਬਰਨਾਲਾ ਸ਼ਹਿਰ 'ਚ ਸਿਹਤ ਕਰਮਚਾਰੀ ਗਣੇਸ਼ ਦੱਤ,ਚਮਕੌਰ ਸਿੰਘ, ਗੁਰਮੀਤ ਸਿੰਘ ਅਤੇ ਗੁਲਾਬ ਸਿੰਘ ਸਿਹਤ ਕਰਮਚਾਰੀਆਂ ਵੱਲੋਂ ਬਰਨਾਲਾ ਸ਼ਹਿਰ ਅਤੇ ਪਿੰਡਾਂ 'ਚ 67 ਟੀਮਾਂ ਬਣਾ ਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਰਵਾ ਚੈੱਕ ਕੀਤਾ ਗਿਆ।

ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ “ਹਰ ਸ਼ੁੱਕਰਵਾਰ - ਡੇਂਗੂ 'ਤੇ ਵਾਰ ਥੀਮ ਤਹਿਤ ਨਰਸਿੰਗ ਦੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਸਬੰਧੀ ਸਿਖਲਾਈ ਦੇ ਕੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਡੇਂਗੂ ਮਲੇਰੀਆ ਤੋਂ ਬਚਾਅ ਲਈ ਆਪਣੇ ਘਰ੍ਹਾਂ ਵਿੱਚ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਨੂੰ ਹਰ ਸ਼ੁੱਕਰਵਾਰ ਖੁਸ਼ਕ ਦਿਨ ਦੇ ਤੌਰ 'ਤੇ ਮਨਾਇਆ ਜਾਵੇ। 

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ