ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ

ਮਲੋਟ, 15 ਮਈ:

            ਅੱਜ ਮਾਣਯੋਗ ਮੁੱਖ ਚੋਣ ਅਫਸਰਪੰਜਾਬ ਦਾ ਲੋਕ ਸਭਾ ਚੋਣਾਂ -2024 ਲਈ ਮੁੱਖ ਟੀਚਾ ਇਸ ਬਾਰ 70 ਪਾਰ” ਹਾਸਿਲ ਕਰਨ ਹਿੱਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਚੋਣ ਹਲਕਾ 085- ਮਲੋਟ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਅਤੇ ਸਹਾਇਕ ਰਿਟਰਨਿੰਗ ਅਫਸਰ 085-ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਸਵੀਪ ਗਤੀਵਿਧੀ ਅਧੀਨ ਖੁਦ ਲਿਖਿਆ ਨਾਟਕ ਵੋਟਾਂ ਦਾ ਪਰਵ ਦੇਸ਼ ਦਾ ਗਰਵ” ਮਲੋਟ ਸ਼ਹਿਰ ਦੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਰਾਹੀ ਇਲੈਕਸ਼ਨ ਦਫਤਰ ਮਲੋਟ ਵਿਖੇ ਖੇਡਿਆ ਗਿਆ।

ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਬੱਚਿਆਂ ਦੀ ਪੇਸ਼ਕਾਰੀ ਨੂੰ ਵੇਖ ਕੇ ਐਸ.ਡੀ.ਐਮ. ਸਾਹਿਬ ਵੱਲੋਂ ਨਤੀਜਾ ਐਲਾਨਿਆ ਗਿਆ। ਇਸ ਮੁਕਾਬਲੇ ਵਿੱਚ ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟਜੀ.ਟੀ.ਬੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੋਨਾਂ ਸਕੂਲਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਲੋਟ ਅਤੇ ਡੀ.ਏ.ਵੀ. ਪਬਲਿਕ ਸਕੂਲ ਮਲੋਟ ਦੋਨਾਂ ਸਕੁਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀਆਂ ਕੁੜੀਆਂ ਨੇ ਵੋਟਾਂ ਨਾਲ ਸਬੰਧਤ ਗਿੱਧਾ ਪਾ ਕੇ ਖੂਬ ਵਾਹ-ਵਾਹੀ ਲੁੱਟੀ। ਐਸ.ਡੀ.ਐਮ. ਸਾਹਿਬ ਡਾ. ਸੰਜੀਵ ਕੁਮਾਰ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੋਕੇ ਤੇ ਸਹਾਇਕ ਰਿਟਰਨਿੰਗ ਅਫਸਰ -ਮਲੋਟ ਸ਼੍ਰੀ ਸੁਖਵਿੰਦਰ ਸਿੰਘ ਟਿਵਾਣਾਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਗੌਰਵ ਭਠੇਜਾਸਹਾਇਕ ਸਵੀਪ ਨੋਡਲ ਅਫਸਰ 085-ਮਲੋਟ ਸ਼੍ਰੀ ਬਲਦੇਵ ਕਾਲੜਾਇਲੈਕਸ਼ਨ ਇੰਚਾਰਜ ਸ਼੍ਰੀ ਜਸਕਰਨ ਸਿੰਘਜੂਨੀਅਰ ਸਹਾਇਕ ਸ਼੍ਰੀ ਬੰਟੀ ਖੁੰਗਰਇਲੈਕਸ਼ਨ ਕਲਰਕ ਸ਼੍ਰੀਮਤੀ ਸਰਬਜੀਤ ਕੌਰਵੱਖ-ਵੱਖ 

ਸਕੂਲਾਂ ਤੋਂ ਆਏ ਅਧਿਆਪਕ ਅਤੇ ਇਲੈਕਸ਼ਨ ਦਫਤਰ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਮੌਕੇ ਮੰਚ ਸੰਚਾਲਨ ਸ਼੍ਰੀ ਗੁਰਪ੍ਰੀਤ ਸਿੰਘਸਹਾਇਕ ਪ੍ਰੋਫੈਸਰ ਮਿਮਿਟ ਮਲੋਟ ਵੱਲੋਂ ਨਿਭਾਇਆ ਗਿਆ।

------------

Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ