ਲੋਕ ਸਭਾ ਚੋਣਾਂ ਤਹਿਤ ਪਿੰਡ ਤੱਪਾ ਖੇੜਾ ਵਿਖੇ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

ਲੋਕ ਸਭਾ ਚੋਣਾਂ ਤਹਿਤ ਪਿੰਡ ਤੱਪਾ ਖੇੜਾ ਵਿਖੇ  ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ

ਲੰਬੀ /ਸ੍ਰੀ ਮੁਕਤਸਰ ਸਾਹਿਬ 2 ਅਪ੍ਰੈਲ
ਡਾ. ਨਯਨ ਵਧੀਕ ਡਿਪਟੀ ਕਮਿਸ਼ਨਰ ਜਨਰਲ—ਕਮ—ਸਹਾਇਕ ਰਿਟਰਨਿੰਗ ਅਫਸਰ ਲੰਬੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ 2024 ਤਹਿਤ ਵਿਧਾਨ ਸਭਾ ਹਲਕਾ ਲੰਬੀ ਵਿਚ ਨਾਗਰਿਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਲੜੀ ਤਹਿਤ ਪਿੰਡ ਤੱਪਾ ਖੇੜਾ ਵਿਖੇ  ਡਾ. ਸੰਜੀਵ ਕੁਮਾਰ ਏ.ਈ.ਆਰ.ਓ (ਬੀਡੀਪੀਓ), ਗੁਰਮੀਤ ਸਿੰਘ ਬਲਾਕ ਸਵੀਪ ਨੋਡਲ ਅਫਸਰ, ਸੁਰਜੀਤ ਸਿੰਘ ਸੈਕਟਰ ਅਫਸਰ, ਬੀ.ਐਲ.ਓ ਕੁਲਵੰਤ ਸਿੰਘ ਅਤੇ ਹਰਪਾਲ ਸਿੰਘ ਵਲੋਂ ਸਵੀਪ ਗਤੀਵਿਧੀ ਕਰਵਾਈ ਗਈ ਅਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਬਿਨ੍ਹਾਂ ਕਿਸੇ ਡਰ, ਦਬਾਅ ਅਤੇ ਲਾਲਚ ਤੋਂ ਆਪਣੀ ਵੋਟ ਦਾ ਇਸਤਮਾਲ ਕਰਕੇ ਲੋਕਤੰਤਰ  ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ  ਲਈ ਪ੍ਰੇਰਿਤ ਕੀਤਾ।
ਇਸ ਮੁਹਿੰਮ ਤਹਿਤ  18—19 ਸਾਲ ਦੇ ਨਵੇਂ ਯੁਵਕਾਂ ਨੂੰ ਆਪਣੀ ਵੋਟ ਬਣਾਉਣ, ਵੋਟ ਦੀ ਮਹੱਤਤਾ, ਵੋਟ ਦਾ ਸਹੀ ਇਸਤੇਮਾਲ ਲਈ ਵੀ ਜਾਗਰੂਕ ਕੀਤਾ ਤਾਂ ਜ਼ੋ ਆਉਣ ਵਾਲੀਆਂ ਚੋਣਾਂ—2024 ਦੋਰਾਨ ਉਹ ਆਪਣੇ ਵੋਟਰ ਹੱਕ ਦਾ ਇਸਤੇਮਾਲ ਕਰ ਸਕਣ।
ਇਸ ਮੌਕੇ ਪਿੰਡ ਵਾਸੀਆਂ ਨੇ  ਜਿਲ੍ਹਾਂ ਪ੍ਰਸ਼ਾਸ਼ਨ ਨੂੰ  ਪੂਰਾਂ ਸਹਿਯੋਗ ਦੇਣ ਦਾ ਭਰੋਸਾ ਦੁਆਇਆ।

Tags:

Advertisement

Latest News

ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼ ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼
ਧਰਮਕੋਟ, 15 ਅਪ੍ਰੈਲ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ...
ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ
ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਪ੍ਰੋਗਰਾਮ ਅਫ਼ਸਰਾਂ ਨਾਲ ਸਿਹਤ ਸੇਵਾਵਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ
5,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਵਿਖੇ ਸਵੀਪ ਵਿਸਾਖੀ ਮੇਲੇ ਦਾ ਆਯੋਜਨ
ਸੀ ਵਿਜਲ ਤੇ ਆਈਆਂ ਸ਼ਿਕਾਇਤਾਂ ਦਾ ਔਸਤ 25 ਮਿੰਟ ਵਿੱਚ ਕੀਤਾ ਨਿਪਟਾਰਾ