ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿੱਚ ਸਵੀਪ ਗਤੀਵਿਧੀ ਆਯੋਜਿਤ

ਬਾਘਾਪੁਰਾਣਾ 12 ਅਪ੍ਰੈਲ:
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਜਿਸਦੀ ਲਗਾਤਾਰਤਾ ਵਿੱਚ ਅੱਜ ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਵਿਖੇ ਸਵੀਪ ਗਤੀਵਿਧੀ ਆਯੋਜਿਤ ਕੀਤੀ ਗਈ।
ਕਮਿਊਨਿਟੀ ਹੈਲਥ ਸੈਂਟਰ ਬਾਘਾਪੁਰਾਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਿਸ਼ਾ ਬਾਂਸਲ ਨੇ ਇੱਥੇ ਆਏ ਮਰੀਜ਼ਾਂ ਨੂੰ ਵੋਟ ਫ਼ੀਸਦੀ ਵਧਾਉਣ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਪ੍ਰੇਰਿਆ।  ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਪ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ ਜੇਕਰ ਵੋਟ ਫੀਸਦੀ ਵਧੇਰੇ ਹੋਵੇਗੀ ਤਾਂ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇਗਾ। ਉਨ੍ਹਾਂ ਇਸ ਮੌਕੇ ਸਮੂਹ ਸਟਾਫ਼ ਨਾਲ ਵੋਟ ਨੂੰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਪ੍ਰਣ ਵੀ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੁਣ ਵੀ ਰਹਿੰਦੇ ਵੋਟਰਾਂ ਦੀਆਂ ਵੋਟਾਂ ਬਣਾ ਰਿਹਾ ਹੈ ਇਸ ਲਈ ਜੇਕਰ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਨਹੀਂ ਬਣੀ ਤਾਂ ਉਹ ਯੋਗ ਪ੍ਰਣਾਲੀ ਰਾਹੀਂ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਜੇਕਰ ਕਿਸੇ ਦੇ ਵੀ ਘਰ ਜਾਂ ਆਸ-ਪਾਸ ਕੋਈ ਵਿਅਕਤੀ 85 ਸਾਲ ਤੋਂ ਵੱਧ ਉਮਰ ਦਾ ਹੈ ਅਤੇ ਵੋਟ ਪਾਉਣ ਲਈ ਬੂਥ 'ਤੇ ਨਹੀਂ ਜਾ ਸਕਦਾ ਤਾਂ ਉਹ ਘਰ ਬੈਠੇ ਹੀ ਵੋਟ ਪਾ ਸਕਦਾ ਹੈ, ਇਸ ਲਈ ਉਸ ਨੂੰ ਰਜਿਸਟਰੇਸ਼ਨ ਕਰਵਾਉਣੀ ਪਵੇਗੀ, ਜਿਸ ਵਿੱਚ ਬੀ.ਐੱਲ.ਓ. ਉਸ ਦੀ ਮਦਦ ਕਰ ਸਕਦਾ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਤਉਹਨਾਂ ਦੇ ਸਕੂਲ ਜਾਂ ਆਂਢ-ਗੁਆਂਢ ਵਿੱਚ ਕਿਸੇ ਨੇ ਵੀ ਆਪਣੀ ਵੋਟ ਨਹੀਂ ਪਾਈ ਹੈ, ਫਿਰ ਵੀ ਉਹ ਆਪਣੀ ਵੋਟ ਪਾ ਸਕਦਾ ਹੈ।
  ਉਨ੍ਹਾਂ ਦੱਸਿਆ ਕਿ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਲਈ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ ਤਾਂ ਕਿ ਉਨ੍ਹਾਂ ਨੂੰ ਵੋਟ ਦੇ ਇਸਤੇਮਾਲ ਕਰਨ ਵਿੱਚ ਕੋਈ ਦਿੱਕਤ ਦਾ ਸਾਹਮਣਾ ਕਰਨਾ ਨਾ ਪਵੇ। ਉਨ੍ਹਾਂ ਇਸ ਮੌਕੇ ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਗਰੂਕਤਾ ਫੈਲਾਈ।

Tags:

Advertisement

Latest News

ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
Chandigarh 9 May 2024,(Azad Soch News):- ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ...
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ