ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਬੀਐਸਐਫ ਅਧਿਕਾਰੀਆਂ ਨੂੰ ਖੇਮਕਰਨ ਸੈਕਟਰ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਮਹਿਦੀਪੁਰ ਦੇ ਨੇੜੇ ਸਰਹੱਦ ਪਾਰੋਂ ਹਥਿਆਰਾਂ ਦੀ ਇੱਕ ਖੇਪ ਆਉਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਨੇ ਬੀਐਸਐਫ ਨਾਲ ਮਿਲ ਕੇ ਪਿੰਡ ਮਹਿਦੀਪੁਰ ਦੇ ਖੇਤਰ ਵਿੱਚ ਸੁਚੱਜੇ ਤਾਲਮੇਲ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਵਿੱਚ, ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦੋਂ ਕਿ ਇਸ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਫੜਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7), ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਤੇ 61(2) ਅਤੇ ਪਾਸਪੋਰਟ ਐਕਟ ਦੀ ਧਾਰਾ 3 ਤਹਿਤ ਐਫਆਈਆਰ ਨੰਬਰ 60 ਮਿਤੀ 13.10.2025 ਦਰਜ ਕੀਤੀ ਗਈ ਹੈ। 

Tags:

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592