ਤਰਨਤਾਰਨ ਜ਼ਿਮਨੀ ਚੋਣ 11 ਨਵੰਬਰ, 2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋ ਰਹੀ ਹੈ
ਤਰਨਤਾਰਨ, 11, ਨਵੰਬਰ, 2025, (ਆਜ਼ਾਦ ਸੋਚ ਨਿਊਜ਼):- ਤਰਨਤਾਰਨ ਜ਼ਿਮਨੀ ਚੋਣ 11 ਨਵੰਬਰ, 2025 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋ ਰਹੀ ਹੈ। ਇਸ ਚੋਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 12 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਜਾੇਗੀ। ਇਹ ਚੋਣ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਹੋ ਰਹੀ ਹੈ। ਸਾਰੇ ਪੋਲਿੰਗ ਸਟੇਸ਼ਨਾਂ (Polling Stations) ’ਤੇ CCTV ਅਤੇ ਵੈਬਕਾਸਟਿੰਗ ਦੀ ਸਹੂਲਤ ਵੀ ਉਪਲਬਧ ਹੈ.ਜ਼ਿਲ੍ਹਾ ਚੋਣ ਅਫ਼ਸਰ (District Election Officer) ਰਾਹੁਲ ਨੇ ਦੱਸਿਆ ਕਿ ਤਰਨਤਾਰਨ ਸੀਟ (Tarn Taran Seat) 'ਤੇ ਕੁੱਲ ਵੋਟਰਾਂ ਦੀ ਗਿਣਤੀ 1,92,838 ਹੈ। ਇਨ੍ਹਾਂ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਟਰਾਂਸਜੈਂਡਰ (transgender) ਵੋਟਰ ਸ਼ਾਮਲ ਹਨ।ਕੁੱਲ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ 'ਚੋਂ 114 ਬੂਥਾਂ ਨੂੰ "ਸੰਵੇਦਨਸ਼ੀਲ" ਐਲਾਨਿਆ ਗਿਆ ਹੈ। ਇਨ੍ਹਾਂ ਸੰਵੇਦਨਸ਼ੀਲ ਕੇਂਦਰਾਂ ਦੀ ਨਿਗਰਾਨੀ ਲਈ 46 ਮਾਈਕ੍ਰੋ ਆਬਜ਼ਰਵਰ (micro-observers) ਵੀ ਲਗਾਏ ਗਏ ਹਨ।


