ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਸਾਉਣੀ ਦੀਆਂ ਫ਼ਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਜਾਣਕਾਰੀ

ਬਰਨਾਲਾ, 9 ਅਪ੍ਰੈਲ
 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਵੱਲੋਂ ਆਤਮਾ (ATMA) ਦੇ ਸਹਿਯੋਗ ਨਾਲ 10 ਅਪ੍ਰੈਲ 2026 (ਦਿਨ ਸ਼ੁੱਕਰਵਾਰ) ਨੂੰ ਕਪਿਲ ਪੈਲੇਸ, ਨਾਨਕਸਰ ਰੋਡ, ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਮਿੱਟੀ-ਪਾਣੀ ਦੀ ਸੰਭਾਲ ਬਾਰੇ ਮਾਹਿਰਾਂ ਰਾਹੀਂ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣਾ ਹੈ।
 ਡਾ. ਗਿੱਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਵੇਰੇ 10:00 ਵਜੇ ਕੈਂਪ ਵਿੱਚ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਅਤੇ ਖੇਤੀ ਮਾਹਿਰਾਂ ਦੇ ਵਿਚਾਰ ਸੁਣ ਕੇ ਵਿਗਿਆਨਕ ਖੇਤੀ ਵੱਲ ਅੱਗੇ ਵਧਣ। 

Advertisement

Latest News

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗਾਂ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ 31 ਮਈ  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਬਾਹਮਣ ਵਾਲਾ ਵਿਖੇ ਸ੍ਰੀ ਕੁਲਵੰਤ ਰਾਏ ਅਤੇ...
ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ: ਅਮਨ ਅਰੋੜਾ
ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ