ਭਲਕੇ 11ਵਾਂ ਅੰਤਰਰਾਸ਼ਟਰੀ 'ਯੋਗਾ ਦਿਵਸ' ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ

ਭਲਕੇ 11ਵਾਂ ਅੰਤਰਰਾਸ਼ਟਰੀ 'ਯੋਗਾ ਦਿਵਸ' ਡਾ. ਜਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ

ਮਾਲੇਰਕੋਟਲਾ 20 ਜੂਨ:

                         ਸਥਾਨਕ ਡਾਜਾਕਿਰ ਹੁਸੈਨ ਸਟੇਡੀਅਮ  ਵਿਖੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਸਵੇਰੇ 06 ਵਜੇ 'ਸੀ.ਐਮ ਦੀ ਯੋਗਸ਼ਾਲਾ' ਪ੍ਰੋਗਰਾਮ ਅਧੀਨ ਇੱਕ ਵਿਸ਼ੇਸ਼ ਸਮਾਗਮ ਨਾਲ ਮਨਾਇਆ ਜਾਵੇਗਾ ।  ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੰਦਿਆ ਕਿਹਾ ਕਿ ਇਸ ਮੌਕੇ ਮਾਹਰ  ਯੋਗ ਟ੍ਰੇਨਰ ਲੋਕਾਂ ਨੂੰ ਯੋਗ ਅਭਿਆਸਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਮਾਰਗਦਰਸ਼ਨ ਕਰਨਗੇ । ਉਨ੍ਹਾਂ ਹੋਰ ਦੱਸਿਆ ਕਿ ਸਬ ਡਵੀਜਨ ਪੱਧਰ ਤੇ ਅਮਰਗੜ੍ਹ ਵਿਖੇ ਨਵ ਦੁਰਗਾ ਮੰਦਿਰ ਨੇੜੇ ਸਿਵਲ ਹਸਪਤਾਲ ਵਿਖੇ ਅਤੇ ਅਹਿਮਦਗੜ੍ਹ ਵਿਖੇ ਚਪਰ ਪਾਰਕ ਵਿਖੇ ਵੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ।

                     ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ 'ਸੀ.ਐਮ. ਦੀ ਯੋਗਸ਼ਾਲਾ' ਇਸ ਮਹੀਨੇ ਸਫ਼ਲਤਾਪੂਰਵਕ ਦੋ ਸਾਲ ਪੂਰੇ ਕਰ ਰਹੀ ਹੈ। ਯੋਗ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰੋਜ਼ਾਨਾ ਅਭਿਆਸ ਕਰਨ ਨਾਲ ਯੋਗ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਧਾਉਂਦਾ ਹੈ, ਸਰੀਰ ਨੂੰ ਆਰਾਮ ਦੇਣ ਵਿੱਚ ਮਦਦ ਕਰਦਾ ਹੈ ਅਤੇ ਤਣਾਅ ਘੱਟ ਕਰਦਾ ਹੈ ।

                ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਵਿਭਾਗਾਂ ਨੂੰ ਖਾਸ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਢੁੱਕਵੀਂ ਪਾਰਕਿੰਗ, ਵਲੰਟੀਅਰ ਦੀ ਸੁਰੱਖਿਆ, ਪੀਣ ਵਾਲੇ ਪਾਣੀ ਦਾ ਇੰਤਜ਼ਾਮ, ਆਰਜੀ ਪਖਾਨਿਆਂ,ਟ੍ਰੈਫਿਕ ਨਿਯਮ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ 'ਤੇ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।

                   ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਿਯਮਤ ਯੋਗ ਅਭਿਆਸ ਇੱਕ ਸਿਹਤਮੰਦ ਸਰੀਰ ਅਤੇ ਮਨ ਨੂੰ ਉਤਸ਼ਾਹਿਤ ਕਰਦਾ ਹੈ, ਤਣਾਅ ਘਟਾਉਂਦਾ ਹੈ ਅਤੇ ਸਮੁੱਚੇ ਆਰਾਮ ਨੂੰ ਵਧਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Tags:

Advertisement

Latest News

ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਚੈਕਿੰਗ ਜਾਰੀ-ਸਫਾਈ ਨਾ ਰੱਖਣ ਕਾਰਨ ਦੁਕਾਨਦਾਰ ਦਾ ਕੱਟਿਆ ਚਲਾਨ
ਬਟਾਲਾ, 14 ਜੁਲਾਈ (  ) ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਅੰਦਰ ਸਾਫ਼-ਸਫਾਈ ਨੂੰ ਲੈ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ...
ਜਾਗਰੂਕਤਾ ਨਾਲ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ: ਡਾ. ਰੋਹਿਤ ਗੋਇਲ
ਵਿਕਰਮ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5000 ਰੁਪਏ ਦਾ ਯੋਗਦਾਨ
ਨਸ਼ਾ ਮੁਕਤੀ ਯਾਤਰਾ ਤਹਿਤ ਮੁੜ ਸ਼ੁਰੂ ਕੀਤੀਆਂ ਜਾਣਗੀਆਂ ਪਿੰਡਾਂ ‘ਚ ਜਾਗਰੂਕਤਾ ਮੀਟਿੰਗਾਂ: ਐਸ.ਡੀ.ਐਮ. ਜਸਪਾਲ ਸਿੰਘ ਬਰਾੜ
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
ਐਸ.ਡੀ.ਐਮ. ਵੱਲੋਂ 15 ਜੁਲਾਈ ਤੋ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਪਤਵੰਤਿਆਂ ਨਾਲ ਬੈਠਕਾਂ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ