ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ

ਚੰਡੀਗੜ੍ਹ, 30 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 130ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 513 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

130ਵੇਂ ਦਿਨ ਪੁਲਿਸ ਟੀਮਾਂ ਨੇ 235 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,788 ਹੋ ਗਈਆਂ।  

ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 455ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 38 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 112 ਗ੍ਰਾਮ ਹੈਰੋਇਨ, 61 ਕਿਲੋ ਭੁੱਕੀ, 60 ਨਸ਼ੀਲੀਆਂ ਗੋਲੀਆਂ ਅਤੇ 3060 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 455 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 65,824 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ ਪੰਜਾਬ ਕੈਬਿਨੇਟ ਦੀ ਮਨਜ਼ੂਰੀ, ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਬੈਂਕ ਖਾਤੇ ਵਿੱਚ ਤਨਖਾਹ, ਪੀਐਫ, ਈਐਸਆਈ, ਗ੍ਰੈਚੂਟੀ ਸਮੇਤ ਸਾਰੀਆਂ ਸਹੂਲਤਾਂ ਦੇਵੇਗੀ - ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਈ 2026:    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਦੇ ਹੱਕ...
ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ
ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ 'ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥਾਪਤ ਕਰਨ ਲਈ ਯੋਜਨਾ ਉਲੀਕੀ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ
ਗੈਂਗਸਟਰਾਂ ‘ਤੇ ਵਾਰ ਦਾ 130ਵਾਂ ਦਿਨ: ਪੰਜਾਬ ਪੁਲਿਸ ਵੱਲੋਂ 513 ਥਾਈਂ ਛਾਪੇਮਾਰੀ; 235 ਗ੍ਰਿਫ਼ਤਾਰ