ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਚੜ੍ਹਦੀਕਲਾ ਨਾਲ ਸੰਪਨ ਹੋਇਆ

ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਚੜ੍ਹਦੀਕਲਾ ਨਾਲ ਸੰਪਨ ਹੋਇਆ

ਤਰਨ ਤਾਰਨ, 28 ਨਵੰਬਰ (        ) - ਅੱਜ ਏ.ਪੀ.ਕੇ.ਐੱਫ਼. ਸਕੂਲ, ਕੱਲਾ ਵਿਖੇ 15ਵਾਂ ਉਡਾਨ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ ਜਦਕਿ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਪ੍ਰੋਫੈਸਰ ਮਨਜੀਤ ਸਿੰਘ ਜੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ, ਸ. ਜਸਵਿੰਦਰ ਸਿੰਘ ਜੀ ਐਡਵੋਕੇਟ ਕਨਵੀਨਰ ਅਕਾਲ ਪੁਰਖ ਕੀ ਫ਼ੌਜ ਅਤੇ ਸ. ਕੁਲਜੀਤ ਸਿੰਘ, ਸਿੰਘ ਬ੍ਰਦਰਜ਼ ਅੰਮ੍ਰਿਤਸਰ ਵਾਲੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਉਡਾਨ ਪ੍ਰੋਗਰਾਮ ਦੀ ਸ਼ੁਰੂਆਤ ਏ.ਪੀ.ਕੇ.ਐੱਫ਼. ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਇਸ ਮੌਕੇ ਬੱਚਿਆਂ ਨੇ ਨਾਟਕ ਦੇ ਰਾਹੀਂ ਚੜ੍ਹਦੀਕਲਾ  ਦਾ ਸੁਨੇਹਾ ਦਿੱਤਾ। ਸਾਰਾ ਨਾਟਕ ਚੜਦੀ ਕਲਾ ਨੂੰ ਧਿਆਨ ਵਿੱਚ ਰੱਖ ਕੇ ਪੇਸ਼ ਕੀਤਾ ਗਿਆ। ਅੱਜ ਸਮਾਜ ਵਿੱਚ ਰੋਗ ਬਣ ਚੁੱਕੇ ਸੋਸ਼ਲ ਮੀਡੀਆ ਤੋਂ ਜਾਣੂ ਕਰਵਾਇਆ। ਨਾਟਕ ਰਾਹੀਂ ਦਰਸਾਇਆ ਗਿਆ ਕਿ ਬੱਚੇ ਦੀ ਪਰਵਰਿਸ਼ ਮਾਤਾ ਪਿਤਾ ਅਤੇ ਸਕੂਲ ਦੇ ਹੱਥ ਵਿੱਚ ਹੁੰਦੀ ਹੈ। ਜਿਹੜੇ ਬੱਚੇ ਸਵੇਰੇ ਉੱਠ ਬਾਣੀ ਦਾ ਜਾਪ ਕਰਦੇ ਹਨ, ਸਕੂਲ ਵਿੱਚ ਪੜ੍ਹਾਈ ਦੇ ਦੌਰਾਨ ਗੁਰਮਤਿ ਵਿੱਦਿਆ ਹਾਸਿਲ ਕਰਦੇ ਹਨ। ਉਹ ਅਸਲ ਵਿੱਚ ਜਿੰਦਗੀ ਵਿੱਚ ਉੱਚੀ ਉਡਾਨ ਭਰ ਸਕਦੇ ਹਨ।

ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਵਿਦਿਆਰਥੀ ਜੀਵਨ ਮਨੁੱਖੀ ਜੀਵਨ ਦਾ ਉਹ ਸੁਨਿਹਰੀ ਸਮਾਂ ਹੁੰਦਾ ਹੈ ਜਦੋਂ ਕੋਈ ਵੀ ਮਨੁੱਖ ਆਪਣੇ ਕਾਮਯਾਬ ਜੀਵਨ ਦੀ ਬੁਨਿਆਦ ਰੱਖਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਅਧਿਆਪਕਾਂ, ਮਾਪਿਆਂ ਦੇ ਆਗਿਆਕਾਰੀ ਬਣਕੇ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਦੌਰਾਨ ਕੀਤੀ ਮਿਹਨਤ ਹੀ ਸਾਨੂੰ ਭਵਿੱਖ ਵਿੱਚ ਉੱਚੇ ਮੁਕਾਮਾਂ ਉੱਪਰ ਪਹੁੰਚਾਉਂਦੀ ਹੈ।  

ਇਸ ਮੌਕੇ ਉਚੇਚੇ ਤੌਰ `ਤੇ ਪਹੁੰਚੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ ਸਾਬਕਾ ਜਥੇਦਾਰ ਜੀ ਨੇ ਆਏ ਹੋਏ ਮਾਪਿਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਬੱਚਿਆਂ ਨੂੰ ਉੱਚ ਵਿੱਦਿਆ ਹਾਸਿਲ ਕਰਕੇ ਗੁਰਸਿੱਖੀ ਜੀਵਨ ਜਿਉਣ ਦਾ ਸੁਨੇਹਾ ਦਿੱਤਾ। ਉਹਨਾਂ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਹੇਠ ਕੀਤੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਕਿ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ, ਜਿਸ ਨਾਲ ਗੁਰਸਿੱਖੀ ਦੀ ਮਹਿਕ ਹਰ ਘਰ ਪਹੁੰਚਾਈ ਜਾ ਸਕੇ।

ਪ੍ਰੋਫੈਸਰ ਮਨਜੀਤ ਸਿੰਘ ਜੀ ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਪ੍ਰਬੰਧਕ ਵਧਾਈ ਦੇ ਪਾਤਰ ਹਨ ਜਿਨਾਂ ਨੇ ਇਸ ਸਮਾਗਮ ਨੂੰ ਚੜ੍ਹਦੀ ਕਲਾ ਦਾ ਰੂਪ ਦੇ ਕੇ  ਬੱਚਿਆਂ ਨੂੰ ਹੌਸਲਾ ਅਫਜਾਈ ਕਰਕੇ ਸਮਾਜ ਵਿੱਚ ਕਾਮਯਾਬੀ ਹਾਸਲ ਕਰਨ ਦਾ ਇੱਕ ਮੌਕਾ ਦਿੱਤਾ ਹੈ। ਗੁਰਬਾਣੀ  ਦੀ ਰੌਸ਼ਨੀ ਹੇਠ ਸਮਾਜ ਨੂੰ ਲਿਆਉਣ  ਲਈ ਹਰ ਸਕੂਲ ਵਿੱਚ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।

ਸ. ਜਸਵਿੰਦਰ ਸਿੰਘ ਜੀ ਐਡਵੋਕੇਟ ਕਨਵੀਨਰ ਅਕਾਲ ਪੁਰਖ ਕੀ ਫੌਜ ਨੇ ਬੱਚਿਆਂ ਅਤੇ ਆਏ ਹੋਏ ਮਾਪਿਆਂ ਨੂੰ ਚੜ੍ਹਦੀਕਲਾ ਵਿੱਚ ਜੀਵਨ ਜਿਉਣ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਭਾਈ ਜੈਤਾ ਜੀ, ਭਾਈ ਨਾਨੂ ਜੀ, ਭਾਈ ਊਦਾ ਜੀ ਅਤੇ ਹੋਰ ਅਨੇਕਾਂ ਸ਼ਹੀਦ ਕਿੰਨੀ ਚੜ੍ਹਦੀਕਲਾ ਵਾਲੇ ਸਨ, ਜਿਹੜੇ ਕਿਸੇ ਵੀ ਮੁਸ਼ਕਿਲ ਵਿੱਚ ਡੋਲੇ ਨਹੀ ਅਤੇ ਸਿੱਖੀ ਨੂੰ ਨਿਭਾਉਂਦਿਆਂ ਅਡੋਲਤਾ ਦਾ ਸਬੂਤ ਦਿੰਦਿਆਂ ਚੜ੍ਹਦੀਕਲਾ ਵਿੱਚ ਜੀਵਨ ਬਤੀਤ ਕੀਤਾ। ਸ. ਕੁਲਜੀਤ ਸਿੰਘ, ਸਿੰਘ ਬ੍ਰਦਰਜ਼ ਨੇ ਆਏ ਹੋਏ ਮਾਪੇ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਸਾਹਿਬ ਜੀ ਦੀ ਬਾਣੀ ਪੜ੍ਹ-ਸੁਣ ਕੇ ਜੀਵਨ ਜਿਉਣ ਦਾ ਸੁਨੇਹਾ ਦਿੱਤਾ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਉਡਾਨ ਪ੍ਰੋਗਰਾਮ ਉੱਚੀ ਉਡਾਨ ਭਰਦਿਆਂ ਹੋਇਆਂ ਚੜਦੀ ਕਲਾ ਨਾਲ ਸੰਪੰਨ ਹੋਇਆ।

ਇਸ ਮੌਕੇ ਪ੍ਰਿੰਸੀਪਲ ਰਵਿੰਦਰ ਕੌਰ, ਗੁਰਵਿੰਦਰ ਸਿੰਘ ਵਾਲੀਆ, ਸਤਪਾਲ ਸਿੰਘ ਜੀ ਸ਼ੇਖ਼ਚੱਕ, ਸ. ਹਰਪ੍ਰੀਤ ਸਿੰਘ, ਸ. ਮਲਕੀਤ ਸਿੰਘ ਰਈਆ, ਸ. ਜਤਿੰਦਰ ਸਿੰਘ, ਸ. ਅਮਰਬੀਰ ਸਿੰਘ ਅਤੇ ਸਮੂਹ ਸਟਾਫ ਏ.ਪੀ.ਕੇ.ਐਫ ਪਬਲਿਕ ਸਕੂਲ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ। 

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ