ਜ਼ਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਅਧੀਨ ਗਤੀਵਿਧੀਆਂ ਜਾਰੀ, ਵੋਟ ਦੇ ਹੱਕ ਦੀ ਵਰਤੋਂ ਲਾਜਮੀ ਕਰਨ ਸਬੰਧੀ ਕੀਤਾ ਜਾ ਰਿਹੈ ਪ੍ਰੇਰਿਤ

ਜ਼ਿਲ੍ਹੇ ਅੰਦਰ ਸਵੀਪ ਪ੍ਰੋਜੈਕਟ ਅਧੀਨ ਗਤੀਵਿਧੀਆਂ ਜਾਰੀ, ਵੋਟ ਦੇ ਹੱਕ ਦੀ ਵਰਤੋਂ ਲਾਜਮੀ ਕਰਨ ਸਬੰਧੀ ਕੀਤਾ ਜਾ ਰਿਹੈ ਪ੍ਰੇਰਿਤ

ਫਾਜਿਲਕਾ 14 ਮਈ
ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਅਧੀਨ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਨੂੰ ਸਫਲ ਬਣਾਉਣ ਲਈ ਜ਼ਿਲੇਹ ਅੰਦਰ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
 1 ਜੂਨ 2024 ਨੂੰ ਹੋਣ ਜਾ ਰਹੀਆ ਲੋਕ ਸਭਾ ਚੋਣਾਂ ਦੇ ਮਦੇਨਜਰ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਵਿੱਚ ਵੋਟਾਂ ਸਬੰਧੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਵੱਖ-ਵੱਖ ਤਰ੍ਹਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ ਤਾਂ ਜੋ ਲੋਕ ਆਪਣੀ ਜਿਮੇਵਾਰੀ ਸਮਝਦੇ ਹੋਏ ਪਹਿਲ ਦੇ ਆਧਾਰ *ਤੇ ਬੂਥਾਂ *ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕਰਨ।
ਜ਼ਿਲ੍ਹੇ ਦੀਆਂ ਸਵੀਪ ਟੀਮਾ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿਚ ਪਹੁੰਚ ਕੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨ ਸਬੰਧੀ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਵੋਟ ਕੀਮਤੀ ਹੈ ਤੇ ਸਾਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਾਜਮੀ ਕਰਨੀ ਚਾਹੀਦੀ ਹੈ। ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਸਵੀਪ ਟੀਮਾਂ ਵੱਲੋਂ ਲਾਇਨ ਕਲਬ ਜਲਾਲਾਬਾਦ,ਅਬੋਹਰ ਸ਼ਹਿਰ ਦੀਆਂ ਵੱਖ-ਵੱਖ ਦੁਕਾਨਾਂ, ਹੀਰੋ ਮੋਟਰਸ ਅਬੋਹਰ, ਟੋਲ ਪਲਾਜਾ ਗਿਦੜਾਂ ਵਾਲੀ, ਗੁਰਦੁਆਰਾ ਹਰੀਪੁਰਾ ਸਾਹਿਬ ਅਤੇ ਫਾਜ਼ਿਲਕਾ ਦੇ ਵੱਖ-ਵੱਖ ਬਜਾਰਾਂ ਅਤੇ ਪਟਰੋਲ ਪੰਪਾਂ *ਤੇ ਕੰਮ ਕਰਦੇ ਵਰਕਰਾਂ ਆਦਿ ਹੋਰ ਵੱਖ-ਵੱਖ ਥਾਵਾਂ ਵਿਖੇ ਜਾ ਕੇ ਵੋਟਾਂ ਦੀ ਮਹੱਤਤਾ ਸਬੰਧੀ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਗਈ।

Tags:

Advertisement

Latest News