ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼

ਬਰਨਾਲਾ, 27 ਅਪ੍ਰੈਲ     ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।

    ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

    ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇ।

    ਇਸ ਮੌਕੇ ਜੀ ਐਮ ਡੀਆਈਸੀ ਨੀਰਜ ਸੇਤੀਆ, ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ, ਜੀ ਐੱਸ ਟੀ ਤੋਂ ਏ ਐੱਸ ਟੀ ਓ ਅਮਨਦੀਪ ਗਾਂਧੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੀਵ ਲੂਬੀ, ਭਦੌੜ ਤੋਂ ਸ੍ਰੀ ਮੁਨੀਸ਼ ਗਰਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ। 

Advertisement

Latest News

ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ ਜਸਟਿਸ ਸਵਰਨਕਾਂਤਾ ਸ਼ਰਮਾ ਤੋਂ ਨਿਆਂ ਦੀ ਉਮੀਦ ਖਤਮ, ਮੈਂ ਨਾ ਉਨ੍ਹਾਂ ਸਾਹਮਣੇ ਪੇਸ਼ ਹੋਵਾਂਗਾ ਅਤੇ ਨਾ ਹੀ ਦਲੀਲ ਦੇਵਾਂਗਾ - ਕੇਜਰੀਵਾਲ
ਨਵੀਂ ਦਿੱਲੀ, 27 ਅਪ੍ਰੈਲ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਜੋਜਕ ਅਰਵਿੰਦ ਕੇਜਰੀਵਾਲ ਨੇ ਜੱਜ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਚੱਲ...
ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ
ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ
ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ