ਵਧੀਕ ਡਿਪਟੀ ਕਮਿਸ਼ਨਰ ਨੇ ਫਾਇਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਫਾਇਨਲ ਰਿਹਰਸਲ ਮੌਕੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਠਿੰਡਾ9 ਅਗਸਤ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰ ’ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਹਾੜਾ ਬੜੀ ਹੀ ਧੂਮ-ਧਾਮ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਆਜਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀਆਂ ਆਗਾਊਂ ਤਿਆਰੀਆਂ ਸਬੰਧੀ ਹੋਈ ਫਾਇਨਲ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਆਰਟੀਏ ਮੈਡਮ ਪੂਨਮ ਸਿੰਘ ਆਦਿ ਹਾਜ਼ਰ ਸਨ।

15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਫਾਇਨਲ ਰਿਹਰਸਲ ਦੌਰਾਨ ਪੰਜਾਬ ਪੁਲਿਸਪੰਜਾਬ ਪੁਲਿਸ ਮਹਿਲਾ ਵਿੰਗਪੰਜਾਬ ਹੋਮ ਗਾਰਡ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਲੋਂ ਮਾਰਚ ਪਾਸਟ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੱਖ-ਵੱਖ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ।

ਫਾਇਨਲ ਰਿਹਰਸਲ ਉਪਰੰਤ ਸ਼੍ਰੀ ਲਤੀਫ ਅਹਿਮਦ ਵਲੋਂ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪੜੇ ਚੜ੍ਹਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਵੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਰਿਹਰਸਲ ਮੌਕੇ ਪਾਈਆਂ ਗਈਆਂ ਉਣਤਾਈਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪੋਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।

ਇਸ ਮੌਕੇ ਐਸਪੀ ਹੈਡਕੁਆਰਟਰ ਸ਼੍ਰੀ ਗੁਰਮੀਤ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀ ਸ਼ਿਵਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Tags:

Advertisement

Latest News

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 19 ਸਤੰਬਰ, 2024 : ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ...
ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ
ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ