ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਦੀ ਆਮਦ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 28 ਅਕਤੂਬਰ:

03 ਨਵੰਬਰ 2025 ਨੂੰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਸ੍ਰੀ ਮੁਕਤਸਰ ਸਾਹਿਬ ਦੌਰੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਪਹਿਲਾਂ ਵੀ ਅਧਿਕਾਰੀਆਂ ਦੀ ਮੀਟਿੰਗ ਹੋ ਚੁੱਕੀ ਹੈ। ਸਾਰੇ ਵਿਭਾਗ ਮਾਨਯੋਗ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਲਗਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਮਾਗਮ ਤੱਕ ਕੋਈ ਵੀ ਅਧਿਕਾਰੀ/ਕਰਮਚਾਰੀ ਬਿਨ੍ਹਾਂ ਪ੍ਰਵਾਨਗੀ ਤੋਂ ਛੁੱਟੀ ’ਤੇ ਨਹੀਂ ਜਾਵੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 03 ਨਵੰਬਰ 2025 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਬਹੁਤ ਹੀ ਅਹਿਮ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਣਗੇ। ਇਸ ਉਪਰੰਤ ਇਕੱਠ ਨੂੰ ਸੰਬੋਧਨ ਕਰਨਗੇ।

ਉਨ੍ਹਾਂ ਸ਼ਹਿਰ ਦੀ ਸਫਾਈ, ਸੜਕਾਂ ਦੀ ਮੁਰੰਮਤ ਸਮੇਤ ਕੀਤੇ ਜਾਣ ਵਾਲੇ ਕੰਮਾਂ ਦਾ ਰਿਵੀਊ ਕੀਤਾ। ਉਨ੍ਹਾਂ ਦੱਸਿਆ ਕਿ ਉਪਰੋਕਤ ਸਾਰੇ ਸਮਾਗਮ ਦੇ ਨੋਡਲ ਅਫ਼ਸਰ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ ਅਤੇ ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ ਹੋਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਕਸੀਅਨ ਸੀਵਰੇਜ ਬੋਰਡ ਕੇਵਲ ਗਰਗ, ਐਸ.ਪੀ. (ਐੱਚ) ਰਾਜਨ ਸ਼ਰਮਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਕਾਰਜ ਸਾਧਕ ਅਫ਼ਸਰ ਵਰੁਣ ਕੁਮਾਰ ਸਹੋਤਾ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਮਨਵੀਰ ਕੌਰ ਸਿੱਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ