ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
By Azad Soch
On
ਸ੍ਰੀਮੁਕਤਸਰ ਸਾਹਿਬ 2 ਨਵੰਬਰ
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰਬੰਧਾਂ ਦੀ ਸਮਿਖਿਆ ਬਾਰੇ ਅਹਿਮ ਮੀਟਿੰਗ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸਮੂੰਹ ਖ੍ਰੀਦ ਏਜੰਸੀਆਂ ਦੇ ਡੀ.ਐਮ., ਜਿਲ੍ਹਾ ਮੰਡੀ ਅਫਸਰ, ਸਕੱਤਰ ਮਾਰਕਿਟ ਕਮੇਟੀ, ਖ੍ਰੀਦ ਏਜੰਸੀਆਂ ਦੇ ਇੰਸਪੈਕਟਰ, ਪ੍ਰਧਾਨ ਆੜ੍ਹਤੀਆਂ ਏਸੋਸੀਏਸਨ ਅਤੇ ਟਰਾਂਸਪੋਰਟ ਦੇ ਠੇਕੇਦਾਰ ਸ਼ਾਮਲ ਹੋਏ।
ਮੀਟਿੰਗ ਵਿੱਚ ਜਿਲ੍ਹੇ ਅਧੀਨ ਚੱਲ ਰਹੀ ਝੋਨੇ ਦੀ ਖ੍ਰੀਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਨੇ ਜਿਲ੍ਹੇ ਦੀ ਸਮੂੰਹ ਖ੍ਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਕਿ 03-11-2024 ਤੱਕ ਮੰਡੀਆਂ ਵਿੱਚ 17% ਮੁਇਸਚਰ ਤੱਕ ਵਾਲੀ ਝੋਨੇ ਦੀ ਢੇਰੀ ਦੀ ਖ੍ਰੀਦ ਕੀਤੀ ਜਾਵੇ ਅਤੇ ਟਰਾਂਸਪੋਰਟ ਦੇ ਠੇਕੇਦਾਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਲਿਫਟਿੰਗ ਸਬੰਧੀ ਤੇਜੀ ਲਿਆਉਂਦੀ ਜਾਵੇ।
Tags:
Related Posts
Latest News
15 Jul 2025 20:24:41
ਚੰਡੀਗੜ੍ਹ, 15 ਜੁਲਾਈ:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ...