ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

ਵਡਾਲਾ ਜੌਹਲ ਦੇ ਖੇਤਾਂ ਵਿੱਚ ਪਰਾਲੀ ਨੂੰ ਲੱਗੀ ਅੱਗ ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਪੁੱਜ ਕੇ ਬੁਝਾਈ

ਅੰਮ੍ਰਿਤਸਰ, 3 ਅਕਤੂਬਰ--ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਵਾਤਾਵਰਨ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਤੋਂ ਬਚਾਉਣ ਦਾ ਜੋ ਬੀੜਾ ਚੁੱਕਿਆ ਹੋਇਆ ਹੈ ਉਸ ਵਿੱਚ ਸਾਥ ਦਿੰਦੇ ਹੋਏ ਬੀਤੇ ਦੋ ਦਿਨਾਂ ਤੋਂ ਛੁੱਟੀਆਂ ਦੇ ਬਾਵਜੂਦ ਡਿਪਟੀ ਕਮਿਸ਼ਨਰ ਸਮੇਤ ਸਾਰੇ ਅਧਿਕਾਰੀ ਆਪਣੇ-ਆਪਣੇ ਇਲਾਕੇ ਵਿੱਚ ਖੇਤਾਂ ਉੱਤੇ ਪਹਿਰਾ ਦਿੰਦੇ ਰਹੇ।  ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਮਤੀ ਜੋਤੀ ਬਾਲਾ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਜਿਲਾ ਖੇਤੀਬੜੀ ਅਧਿਕਾਰੀ ਤਜਿੰਦਰ ਸਿੰਘਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸੁਖਦੇਵ ਸਿੰਘ ਸ਼ਾਮਿਲ ਸਨ,  ਨੇ ਪਿੰਡਾਂ ਦੇ ਦੌਰੇ ਦੌਰਾਨ ਵਡਾਲਾ ਜੌਹਲ ਦੇ ਖੇਤਾਂ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਤਾਂ ਉਹ ਗੱਡੀਆਂ ਲੈ ਕੇ ਮੌਕੇ ਉੱਤੇ ਪਹੁੰਚੇ।  ਜਿੱਥੇ ਇੱਕ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਹੋਈ ਸੀ।  ਉਨਾਂ ਤੁਰੰਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ਤੇ ਬੁਲਾ ਕੇ ਅੱਗ ਬੁਝਾਈ ਅਤੇ ਕਿਸਾਨ ਦੇ ਹੀ ਟਰੈਕਟਰਾਂ ਨਾਲ ਅੱਗ ਉੱਤੇ ਕਾਬੂ ਪਾਇਆ।

    ਇਸੇ ਦੌਰਾਨ ਬਾਬਾ ਬਕਾਲਾ ਸਾਹਿਬ ਦੇ ਐਸਡੀਐਮ ਸ੍ਰੀ ਅਮਨਪ੍ਰੀਤ ਸਿੰਘ ਨੇ ਆਪਣੇ ਇਲਾਕੇ ਵਿੱਚ ਲੱਗੀ ਅੱਗ ਨੂੰ ਮੌਕੇ ਉੱਤੇ ਪਹੁੰਚ ਕੇ ਬੁਝਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ।  ਇਹ ਇੱਕ ਜਾਂ ਦੋ ਵਾਕਿਆ ਹੀ ਨਹੀਂ ਬਲਕਿ ਕਈ ਥਾਵਾਂ ਉੱਤੇ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਮਝਾਉਂਦੇ,  ਅੱਗ ਉੱਤੇ ਕਾਬੂ ਪਾਉਂਦੇ ਅਤੇ ਬੇਲਰ ਨਾਲ ਪਰਾਲੀ ਨੂੰ ਸਾਂਭਣ ਦੀਆਂ ਡਿਊਟੀਆਂ ਕਰਦੇ ਵੇਖੇ ਗਏ।  ਜ਼ਿਲਾ ਖੇਤੀਬਾੜੀ ਅਧਿਕਾਰੀ ਤਜਿੰਦਰ ਸਿੰਘ ਨੇ ਦੱਸਿਆ ਕਿ ਅਜੇ ਝੋਨੇ ਦੀਆਂ ਅਗੇਤੀਆਂ ਪੱਕਣ ਵਾਲੀਆਂ ਕਿਸਮਾਂ ਦੀ ਹੀ ਕਟਾਈ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਕਟਾਈ ਪੂਰੇ ਜੋਬਨ ਉੱਤੇ ਹੋਵੇਗੀ,  ਜਿਸ ਦੌਰਾਨ ਸਾਨੂੰ ਸਾਰਿਆਂ ਨੂੰ ਹੋਰ ਮੁਸ਼ਤੈਦੀ ਨਾਲ ਇਸ ਫਰਜ ਉੱਤੇ ਪਹਿਰਾ ਦੇਣਾ ਪਵੇਗਾ।  ਐਕਸੀਅਨ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਅਸੀਂ ਮੁਕਾਬਲਤਨ ਬਹੁਤ ਵਧੀਆ ਸਥਿਤੀ ਵਿੱਚ ਹਾਂ ਅਤੇ ਜੇਕਰ ਸਾਰੇ ਅਧਿਕਾਰੀ ਤੇ ਕਰਮਚਾਰੀ ਇਸੇ ਤਰ੍ਹਾਂ ਆਪਣੀ ਡਿਊਟੀ ਉੱਤੇ ਪਹਿਰਾ ਦਿੰਦੇ ਰਹੇ ਤਾਂ ਅਸੀਂ ਵਾਤਾਵਰਨ ਨੂੰ ਬਚਾਉਣ ਵਿੱਚ ਵੱਡਾ ਯੋਗਦਾਨ ਪਾਵਾਂਗੇ।

Tags:

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ