ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ

ਪ੍ਰਸ਼ਾਸਨ ਵੱਲੋਂ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਮਸ਼ੀਨਾਂ ਰਾਹੀਂ ਝੋਨੇ ਦੀ ਕਟਾਈ 'ਤੇ ਪਾਬੰਦੀ

 ਲੁਧਿਆਣਾ, 30 ਸਤੰਬਰ (000) ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ 'ਤੇ ਪਾਬੰਦੀ ਲਗਾ ਦਿੱਤੀ ਹੈ।

 ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਸੀ.ਆਰ.ਪੀ.ਸੀ ਦੀ ਪੁਰਾਣੀ 144) ਦੀ ਧਾਰਾ 163 ਦੇ ਤਹਿਤ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਘੰਟਿਆਂ ਦੌਰਾਨ ਝੋਨੇ ਦੀ ਕਟਾਈ ਲਈ ਕੰਬਾਈਨ ਮਸ਼ੀਨਾਂ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ।

 ਇਹ ਪਾਬੰਦੀ ਇਸ ਲਈ ਲਗਾਈ ਗਈ ਹੈ ਕਿਉਂਕਿ ਰਾਤ ਵੇਲੇ ਅਨਾਜ 'ਤੇ ਤ੍ਰੇਲ ਪੈ ਜਾਂਦੀ ਹੈ, ਜਿਸ ਨਾਲ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਖਰੀਦ ਏਜੰਸੀਆਂ ਨੂੰ ਅਨਾਜ ਖਰੀਦਣਾ ਮੁਸ਼ਕਲ ਹੋ ਜਾਂਦਾ ਹੈ।

 ਇਸ ਤੋਂ ਇਲਾਵਾ, ਝੋਨੇ ਦੀ ਕਟਾਈ ਦੇ ਇਸ ਸੀਜ਼ਨ ਦੌਰਾਨ, ਕਿਸੇ ਵੀ ਕੰਬਾਈਨ ਹਾਰਵੈਸਟਰ ਨੂੰ
ਸੁਪਰ ਸਟਰਾਅ ਮੈਨੇਜਮੈਂਟ ਸਿਸਟਮ
(ਐਸ.ਐਮ.ਐਸ) ਤੋਂ ਬਿਨਾਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਕਿਉਂਕਿ ਇਸ ਨਾਲ ਮਿੱਟੀ ਦੇ ਜ਼ਰੂਰੀ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਾਨੀਕਾਰਕ ਗੈਸਾਂ ਨਿਕਲਦੀਆਂ ਹਨ।

Tags:

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ