ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ ਆਯੋਜਿਤ

ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ ਆਯੋਜਿਤ

ਮੋਗਾ, 23 ਅਪ੍ਰੈਲ:
ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ  ਅਤੇ  ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ ''ਸੀਨੀਅਰ ਸਿਟੀਜ਼ਨ ਮਿਲਣੀ'' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਸਮਾਜ ਦੇ ਇੱਕ ਵੱਡੇ ਅਤੇ ਬੁੱਧੀਜੀਵੀ ਵਰਗ ਵਿੱਚ ਆਉਂਦੇ ਹਨ ਜੇਕਰ ਇਹਨਾਂ ਦਾ ਸਾਥ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਿਲੇ ਤਾਂ ਵੋਟ ਫ਼ੀਸਦੀ ਵਿੱਚ ਵੱਡਾ ਵਾਧਾ ਕੀਤਾ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਬਜ਼ੁਰਗ ਆਪਣੇ ਪਰਿਵਾਰ ਦੀਆਂ ਸਾਰੀਆਂ ਯੋਗ ਵੋਟਾਂ ਦੇ ਸਹੀ ਇਸਤੇਮਾਲ ਲਈ ਪ੍ਰਸ਼ਾਸ਼ਨ ਦਾ ਸਾਥ ਦੇਣ। ਚੋਣ ਕਮਿਸ਼ਨ ਬਜ਼ੁਰਗ ਵੋਟਰਾਂ ਲਈ ਉਹ ਸਾਰੀਆਂ ਸਹੂਲਤਾਂ ਪੋਲਿੰਗ ਬੂਥਾਂ ਉੱਪਰ ਮੁਹੱਈਆ ਕਰਵਾਏਗਾ ਜਿਸ ਨਾਲ ਉਹ ਆਪਣੀ ਵੋਟ ਦਾ ਇਸਤੇਮਾਲ ਬੜੀ ਹੀ ਆਸਾਨੀ ਨਾਲ ਕਰ ਸਕਣਗੇ।  ਉਨ੍ਹਾਂ ਕਿਹਾ ਕਿ ਬਜੁਰਗ ਵੋਟਰਾਂ ਲਈ ਪਿੱਕ ਐਂਡ ਡਰਾਪ ਅਤੇ ਵੀਲ੍ਹ ਚੇਅਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਇੱਕ ਮੁਫ਼ਤ ਮੈਡੀਕਲ  ਚੈਕਅੱਪ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸਦਾ ਬਜੁਰਗ ਵੋਟਰਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ। ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ, ਮਹਿਲਾ ਵੋਟਰਾਂ ਤੇ ਦਿਵਿਆਂਗ ਵੋਟਰਾਂ ਲਈ ਪੋਲਿੰਗ ਬੂਥਾਂ ਉੱਪਰ ਪ੍ਰਭਾਵਸ਼ਾਲੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ, ਸ਼ਾਮਿਆਨੇ, ਮੈਡੀਕਲ ਸਹੂਲਤਾਂ ਨਾਲ ਲੈਸ ਪੋਲਿੰਗ ਬੂਥ ਇਸ ਵਾਰ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ।
ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਸਮੂਹ ਸੀਨੀਅਰ ਸਿਟੀਜ਼ਨਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਜਰੂਰੀ ਹੈ।ਉਨ੍ਹਾਂ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਦੇ ਸੱਦੇ ਉੱਪਰ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨਾਂ ਦੀ ਪਹੁੰਚ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਸੀਨੀਅਰ ਸਿਟੀਜ਼ਨ ਵੋਟਾਂ ਪ੍ਰਤੀ ਸੁਚੇਤ ਹਨ ਅਤੇ ਉਹ ਵੋਟ ਫੀਸਦੀ ਵਧਾਉਣ ਲਈ ਆਪਣੇ ਆਪਣੇ ਪੱਧਰ ਉੱਪਰ ਜਰੂਰ ਉਪਰਾਲੇ ਕਰਨਗੇ।
ਹਾਜ਼ਰੀਨ ਨੇ ਪ੍ਰਸ਼ਾਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਪਰਿਵਾਰ ਸਮੇਤ ਵੋਟ ਦਾ ਇਸਤੇਮਾਲ ਕਰਨਗੇ।
ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਵੀਪ ਨੋਡਲ ਅਫ਼ਸਰ ਮੋਗਾ ਅਮਨਦੀਪ ਗੋਸਵਾਮੀ, ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ,  ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ, ਐਸ.ਕੇ. ਬਾਂਸਲ ਆਦਿ ਹਾਜ਼ਰ ਸਨ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ...
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ