ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਝੋਨੇ ‘ਚ ਮਧਰੇਪਨ ਰੋਗ ਦਾ ਨਿਰੀਖ਼ਣ, ਰੋਗੀ ਬੂਟਿਆਂ ਨੂੰ ਪੁੱਟ ਕੇ ਡੂੰਘਾ ਨੱਪਣ ਦੀ ਦਿੱਤੀ ਸਲਾਹ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਿਛਲੇ ਕਈ ਦਿਨਾਂ ਤੋਂ ਵੇਖਿਆ ਜਾ ਰਿਹਾ ਹੈ ਕਿ ਝੋਨੇ ਦੇ ਕੁਝ ਖੇਤਾਂ ਵਿੱਚ ਮਧਰੇਪਨ ਜਾਂ ਬਾਉਣਾਪਨ ਦਾ ਰੋਗ ਮਿਲਿਆ ਹੈ। ਇਸ ਬਾਰੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕਰਨਜੀਤ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਦੇ ਮੈਂਬਰ ਡਾ: ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਅਤੇ ਡਾ: ਕਰਨਜੀਤ ਸਿੰਘ ਪੀ.ਡੀ.(ਆਤਮਾ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਈ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਦੱਸਿਆ ਗਿਆ ਕਿ ਅਜੇ ਤੱਕ ਜ਼ਿਲ੍ਹੇ ਵਿੱਚ ਇਹ ਰੋਗ ਨਾ ਮਾਤਰ ਹੈ ਅਤੇ ਕਿਸਾਨਾਂ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।


