ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ : ਮੁੱਖ ਖੇਤੀਬਾੜੀ ਅਫਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ

ਫਰੀਦਕੋਟ 19 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ "ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ" ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਛਾਂਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ।

 

ਇਸ ਮੁਹਿੰਮ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਹਰੇਕ ਪਿੰਡ ਦੇ ਹਰੇਕ ਟਿਊਬਵੈਲ ਤੇ ਘੱਟੋ ਘੱਟ 03 ਬੂਟੇ ਅਤੇ ਵੱਧ ਤੋ ਵੱਧ 05 ਬੂਟੇ ਲਗਵਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਮਰੀਕ ਸਿੰਘ ਨੇ ਦੱਸਿਆ ਕਿ ਮਿਥੇ ਟੀਚੇ ਦੀ ਪੂਰਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ /ਕਰਮਚਾਰੀਆਂ ਵੱਲੋਂ ਪਿੰਡ ਪੱਧਰ ਤੇ ਜਾ ਕੇ ਕਿਸਾਨਾਂ ਦੇ ਟਿਊਬਵੈਲਾਂ  ਤੇ ਇਹ ਬੂਟੇ ਲਗਵਾਏ ਜਾ ਰਹੇ ਹਨ 

 

 ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਵਿੱਚ ਆ ਰਹੀ ਤਬਦੀਲੀ ਕਾਰਨ ਵੱਧ ਰਹੀ ਗਰਮੀ ਅਤੇ ਡੂੰਘੇ ਜਾ ਰਹੇ ਜਮੀਨੀ ਪਾਣੀ ਤੇ ਕਾਬੂ ਪਾਉਣਾ ਹੈ ਅਤੇ  ਇਸ ਮੁਹਿੰਮ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਬੂਟੇ ਪੰਜਾਬ ਸਰਕਾਰ ਦੇ ਯਤਨਾ ਸਦਕਾ ਵਣ ਵਿਭਾਗ ਵੱਲੋਂ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ 

ਉਨ੍ਹਾਂ ਕਿਸਾਨਾਂ ਨੂੰ  ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਅਤੇ ਇਹਨਾਂ ਦੀ ਦੇਖ-ਭਾਲ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਮਾਨਵਤਾ ਇਹਨਾਂ ਬੂਟਿਆਂ ਦਾ ਆਨੰਦ ਮਾਣ ਸਕੇ।

ਇਸ ਮੌਕੇ ਡਾ.ਗੁਰਮਿੰਦਰ ਸਿੰਘ ਬਰਾੜਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ,ਸ੍ਰੀ ਮਤੀ ਲਵਲੀਨ ਕੌਰ ਖੇਤੀਬਾੜੀ ਉਪ ਨਿਰੀਖਕ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ