ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ

ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ

ਮਹਿਲ ਕਲਾਂ, 13 ਜੂਨ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸ਼ਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਹਵਾ, ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭਨਾਂ ਨੂੰ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਪਾਣੀ ਪ੍ਰਦਾਨ ਕੀਤਾ ਜਾ ਸਕੇ।
ਇਸ ਦੌਰਾਨ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ, ਸਵੇਰੇ ਜਾਂ ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨੂੰ ਅਪਣਾਕੇ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸ਼ਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀਮੈਥਾਲੀਨ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।
ਉਹਨਾਂ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੇ ਮੁੱਖ ਨਦੀਨ ਸਵਾਂਕ ਅਤੇ ਸਵਾਂਕੀ ਦੀ ਰੋਕਥਾਮ ਲਈ 100 ਮਿਲੀਲੀਟਰ ਨੋਮਨੀਗੋਲਡ, ਘਾਹ ਵਾਲੇ ਨਦੀਨਾਂ ਲਈ 400 ਮਿਲੀਲੀਟਰ ਰਾਈਸਸਟਾਰ, ਚੌੜੇ ਪੱਤਿਆਂ ਵਾਲੇ ਨਦੀਨਾਂ ਲਈ 8 ਗ੍ਰਾਮ ਐੱਲਮਿਕਸ ਦਵਾਈ ਨੂੰ 150 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕੀਤਾ ਜਾਵੇ।
ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਲਾਕ ਤਕਨੀਕੀ ਮੈਨਜ਼ਰ ਨੇ ਕਿਸਾਨਾਂ ਨੂੰ ਸਾਉਣੀ ਵਾਲੀ ਮੱਕੀ ਦੀ ਕਾਸ਼ਤ ਸਬੰਧੀ ਤੇ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ।
ਸ੍ਰੀ ਹਰਪਾਲ ਸਿੰਘ ਏ.ਐੱਸ.ਆਈ. ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪੋਰਟਲ ਜਾਰੀ ਕੀਤਾ ਗਿਆ ਹੈ, ਇਸ ਵਿੱਚ ਕਿਸਾਨ ਆਪਣੀ ਡੀਟੇਲ ਰਜਿਸਟਰ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਦਾ ਸਾਥ ਦੇਣ।
   ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਵਿੱਚ ਸ੍ਰੀ ਕੁਲਵੀਰ ਸਿੰਘ ਏ.ਟੀ.ਐੱਮ., ਸ੍ਰੀ ਗੁਣਤਾਰ ਸਿੰਘ ਸੇਵਾਦਾਰ, ਜਸਵੀਰ ਸਿੰਘ ਆਰ ਜੀ ਆਰ ਸੈਲ ਤੋਂ ਇਲਾਵਾ ਕਿਸਾਨ ਗੁਰਦੀਪ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਹਰਮਨ ਸਿੰਘ, ਅਰਸ਼ਦੀਪ ਸਿੰਘ ਆਦਿ ਕਿਸਾਨ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ