ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

ਸ੍ਰੀ ਮੁਕਤਸਰ ਸਾਹਿਬ, 10 ਮਈ

ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀਮੁੱਖ ਖੇਤਬਾੜੀ ਅਫ਼ਸਰਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਵਸਤਾਂ ਖਾਸ ਕਰਕੇ ਬੀਜਾਂ ਦੀ ਉਪਲੱਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਕਰਕੇ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ126, ਪੀ.ਆਰ131 ਆਦਿ ਦੀ ਹੀ ਬਿਜਾਈ ਹੀ ਕਰਵਾਈ ਜਾਵੇ।

ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਜ਼ਾਰੀਟੈਗਿੰਗਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਖਾਦਬੀਜ ਅਤੇ ਦਵਾਈਆਂ ਦੇ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

              ਇਸ ਮੌਕੇ ਡਾ. ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦਡਾ: ਸੁਖਜਿੰਦਰ ਸਿੰਘਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ) ਕੀੜੇਮਾਰ ਦਵਾਈਆਂ ਦੇ ਲਾਇਸੰਸ ਅਤੇ ਡਾ: ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ਼) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ਼ ਦੇ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਡਾ: ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰਡਾ: ਅਰਿੰਦਰਪਾਲ ਸਿੰਘਖੇਤੀਬਾੜੀ ਵਿਕਾਸ ਅਫ਼ਸਰ ਤੋ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Tags:

Advertisement

Latest News

ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ ਸਰਕਾਰ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਵੀ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ-ਡਾ. ਕਸ਼ਮੀਰ ਸਿੰਘ ਸੋਹਲ
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਸਰਕਾਰੀ ਸਕੂਲਾਂ ਦੇ ਵਿਕਾਸ ’ਚ ਪੰਜਾਬ ਸਰਕਾਰ ਵਲੋਂ ਨਹੀਂ ਛੱਡੀ ਜਾ ਰਹੀ ਕੋਈ ਕਮੀ : ਜੈ ਕ੍ਰਿਸ਼ਨ ਸਿੰਘ ਰੌੜੀ
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
ਚੋਣ ਕਮਿਸ਼ਨ ਵੱਲੋਂ ਆਪਣੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਅਤੇ ਪੁਨਰਗਠਿਤ ਕਰਨ ਲਈ ਕਾਨੂੰਨੀ ਮਾਹਿਰਾਂ ਅਤੇ ਮੁੱਖ ਚੋਣ ਅਧਿਕਾਰੀਆਂ ਦੀ ਕੌਮੀ ਕਾਨਫਰੰਸ
ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ
ਕੌਮੀ ਲੋਕ ਅਦਾਲਤਾਂ ਦੌਰਾਨ ਪੰਜਾਬ ਵਿੱਚ 481324 ਕੇਸਾਂ ਦਾ ਨਿਪਟਾਰਾ