ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਖੇਤੀਬਾੜੀ ਮੰਤਰੀ ਨੇ ਪਿੰਡ ਚੰਨੂ ਵਿਖੇ ਹੋਏ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਲੰਬੀ/ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ-   ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਨੂੰ ਹਰ ਤਰ੍ਹਾਂ ਦੀ ਸੰਭਵ ਮੱਦਦ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੇ ਪਿੰਡ ਚੰਨੂ ਵਿਖੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਦੌਰਾਨ ਕੀਤਾ।

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਦੇਰੀ ਤੋਂ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਕਿਸਾਨਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨੂੰ ਲੈ ਕੇ ਪੂਰੀ ਤਰ੍ਹਾਂ ਫਿਕਰਮੰਦ ਹੈ ਅਤੇ ਜਲਦ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਵਾਕੇ ਕਿਸਾਨਾਂ ਨੂੰ ਢੁੱਕਵਾਂ ਮੁਆਵਜਾ ਦਿੱਤਾ ਜਾਵੇਗਾ।

ਇਸ ਮੌਕੇ ਤਹਿਸੀਲਦਾਰ ਰੁਪਿੰਦਰ ਕੌਰ, ਪਟਵਾਰੀ ਪਰਮਿੰਦਰ ਸਿੰਘ, ਅਮਨਦੀਪ ਅਮਨਾ, ਰਾਜਾ ਸਿੰਘ ਚੰਨੂੰ, ਕਿਰਨਪਾਲ ਸਿੰਘ, ਜਸਕਰਨ ਸਿੰਘ ਜੱਸਾ, ਗੁਰਜੀਤ ਸਿੰਘ, ਡਾ.ਬਲਜਿੰਦਰ ਸਿੰਘ, ਗੁਰਸੇਵਕ ਸਿੰਘ ਹਾਜ਼ਰ ਸਨ।Pics 3.4 (9)

Related Posts

Advertisement

Latest News

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ' ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ'
*ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ 'ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? - 'ਆਪ'* *ਪਾਰਟੀ ਵਿ੍ਪ...
ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ
ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਛੁੱਟੀਆਂ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ, ਲੋਕਾਂ ਨੂੰ ਮਿਲਣਗੀਆਂ ਨਿਰਵਿਘਨ ਸੇਵਾਵਾਂ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ