ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ
By Azad Soch
On
ਅੰਮ੍ਰਿਤਸਰ, 8 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਆਗੂਆਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਪੈਸੇ ਦੇ ਲਾਲਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ।
ਅੱਜ ਇੱਥੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲਾਂ ਨੇ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਦੇਣ ਲਈ ਆਪਣੀ ਸਿਆਸੀ ਤਾਕਤ ਦੀ ਦੁਰਵਰਤੋਂ ਕੀਤੀ ਅਤੇ ਇੱਥੋਂ ਤੱਕ ਕਿ ਆਪਣੇ ਨਿੱਜੀ ਹਿੱਤਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੀ ਨਿਯੁਕਤੀ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨਹੀਂ ਰੱਖੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਸਿੱਖਾਂ ਦੀ ਵੱਕਾਰੀ ਸੰਸਥਾ ਸ਼੍ਰੋਮਣੀ ਕਮੇਟੀ ਦੀ ਪਵਿੱਤਰਤਾ ਨੂੰ ਢਾਹ ਲਾਈ ਹੈ ਅਤੇ ਸੌੜੇ ਸਿਆਸੀ ਲਾਭ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਦੋਵਾਂ ਦੀ ਦੁਰਵਰਤਂਤ ਕੀਤੀ। ਭਗਵੰਤ ਸਿੰਘ ਮਾਨ ਨੇ ਅਕਾਲੀਆਂ ਵੱਲੋਂ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਅਤੇ ਆਪਣੇ ਏਜੰਡੇ ਪੂਰੇ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਾਇਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲੀਆਂ ਨੇ ਨਾ ਸਿਰਫ਼ ਸਰਕਾਰੀ ਖਜ਼ਾਨੇ ਨੂੰ ਸਗੋਂ ਧਾਰਮਿਕ ਸੰਸਥਾਵਾਂ ਨਾਲ ਸਬੰਧਤ ਫੰਡਾਂ ਨੂੰ ਵੀ ਲੁੱਟਿਆ। ਉਨ੍ਹਾਂ ਨੇ ਅਕਾਲੀਆਂ ਦੇ ਸਾਸ਼ਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਸਿਆਸੀ ਅਤੇ ਧਾਰਮਿਕ ਤੌਰ ’ਤੇ ਸ਼ੋਸ਼ਣ ਕੀਤਾ ਜਿਸ ਨਾਲ ਪੰਜਾਬ ਨੂੰ ਬਹੁਤ ਜ਼ਿਆਦਾ ਨੁਕਸਾਨ ਭੁਗਤਣਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦੌਰਾਨ ਗਰੀਬਾਂ ਨੂੰ ਅਣਗੌਲਿਆ ਕੀਤਾ ਜਾਂਦਾ ਸੀ ਜਦਕਿ ਪ੍ਰਭਾਵਸ਼ਾਲੀ ਲੋਕਾਂ ਨੇ ਸੂਬੇ ਨੂੰ ਲੁੱਟਿਆ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਸਮਾਜ ਦੇ ਦੱਬੇ-ਕੁਚਲੇ ਅਤੇ ਕਮਜ਼ੋਰ ਵਰਗਾਂ ਦਾ ਸ਼ੋਸ਼ਣ ਕੀਤਾ ਜਿਸ ਕਰਕੇ ਹੁਣ ਉਨ੍ਹਾਂ ਨੂੰ ਇਸ ਦੇ ਨਤੀਜੇ ਭੁਗਤਣੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਸੂਬੇ ਵਿਰੁੱਧ ਕੀਤੇ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਮੁੱਖ ਮੰਤਰੀ ਨੇ ਕਿਹਾ, "ਗਰੀਬਾਂ ਅਤੇ ਇਮਾਨਦਾਰ ਲੋਕਾਂ ਦੀਆਂ ਅਰਦਾਸਾਂ ਹਮੇਸ਼ਾ ਪਰਮਾਤਮਾ ਤੱਕ ਪਹੁੰਚਦੀਆਂ ਹਨ ਅਤੇ ਇਸੇ ਲਈ ਬਾਦਲਾਂ ਨੂੰ ਹੁਣ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ।"
Related Posts
Latest News
14 Dec 2025 07:52:53
Patiala,14,DEC,2025,(Azad Soch News):- ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...


