ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਮਾਨ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਸਦਕਾ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆ: ਮੋਹਿੰਦਰ ਭਗਤ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ।

ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ