ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ 10,30,269 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਬਠਿੰਡਾ, 13 ਨਵੰਬਰ : ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 10,30,269 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 9,08,876 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 3,82,809 ਮੀਟ੍ਰਿਕ ਟਨ, ਮਾਰਕਫੈੱਡ ਨੇ 2,30,658 ਮੀਟ੍ਰਿਕ ਟਨ, ਪਨਸਪ ਨੇ 1,88,905 ਮੀਟ੍ਰਿਕ ਟਨ ਅਤੇ ਪੰਜਾਬ ਵੇਅਰ ਹਾਊਸ ਨੇ 1,06,505 ਮੀਟ੍ਰਿਕ ਟਨ ਝੋਨਾ ਖਰੀਦਿਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ 12 ਨਵੰਬਰ ਤੱਕ ਕਿਸਾਨਾਂ ਨੂੰ 1881.10 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਮੰਡੀ ਵਿੱਚ ਝੋਨੇ ਵੱਧ ਪਿਆ ਹੈ ਉਥੋ ਉਸ ਦੀ ਚੁਕਾਈ 'ਚ ਹੋਰ ਤੇਜ਼ੀ ਲਿਆਂਦੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ।

Tags:

Advertisement

Latest News

 ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
Chandigarh,09,JULY,2025,(Azad Soch News):-  ਆਮ ਆਦਮੀ ਪਾਰਟੀ ਦੇ ਮੁਅੱਤਲ MLA ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹਲਕਾ ਅੰਮ੍ਰਿਤਸਰ ਨੌਰਥ ਵਿੱਚ ਆਮ ਆਦਮੀ...
ਖਾਣੇ ਤੋਂ ਬਾਅਦ ਜ਼ਰੂਰ ਖਾਓ ਸੌਂਫ
ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ
ਕੱਪੜਾ ਵਪਾਰੀ ਦੇ ਹੱਤਿਆਕਾਂਡ ਵਿੱਚ ਸ਼ਾਮਿਲ ਦੋ ਦੋਸ਼ੀ ਮੁਕਾਬਲੇ ਦੌਰਾਨ ਹਲਾਕ
ਬਠਿੰਡਾ ਵਿੱਚ ਪਾਕਿਸਤਾਨ ਦੀ ਹਮਾਇਤ ਵਾਲੇ ਡਰੱਗ ਤਸਕਰੀ ਕਾਰਟਲ ਦਾ ਪਰਦਾਫਾਸ਼; 40 ਕਿਲੋ ਹੈਰੋਇਨ ਸਮੇਤ ਛੇ ਗ੍ਰਿਫ਼ਤਾਰ
ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ