ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਚੰਡੀਗੜ੍ਹ, 29 ਅਕਤੂਬਰ:
 
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ।
 
ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ,  ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ।
 
ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫਸਲ ਦਾ ਪੂਰਾ ਮੁੱਲ ਮਿਲ ਸਕੇ।

 

Advertisement

Advertisement

Latest News

ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ
New Delhi,07,DEC,2025,(Azad Soch News):-  ਇੰਡੀਗੋ ਏਅਰਲਾਈਨ ਨੇ 7 ਦਸੰਬਰ 2025 ਨੂੰ ਦੇਸ਼ ਭਰ ਵਿੱਚ ਲਗਭਗ 650 ਉਡਾਣਾਂ ਰੱਦ ਕੀਤੀਆਂ ਹਨ,...
ਬਿੱਗ ਬੌਸ 19 ਦਾ ਗ੍ਰੈਂਡ ਫਾਈਨਲੇ ਅੱਜ 7 ਦਸੰਬਰ 2025 ਨੂੰ ਹੋ ਰਿਹਾ ਹੈ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਵੱਡਾ ਫੈਸਲਾ, ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਿਲਣਗੇ ਵੀਜ਼ਾ
Delhi News: ਦਿੱਲੀ ਸਰਕਾਰ ਨੇ ਭਾਰਤ ਦਾ ਪਹਿਲਾ ਸ਼ਹਿਰ-ਕੇਂਦ੍ਰਿਤ AI ਇੰਜਣ - ਦਿੱਲੀ AI ਗ੍ਰਿੰਡ ਲਾਂਚ ਕੀਤਾ ਹੈ
ਆਸਟ੍ਰੇਲੀਆ ਨੇ ਐਸ਼ਜ਼ ਸੀਰੀਜ਼ ਦੇ ਦੂਜੇ ਪਿੰਕ ਬਾਲ ਟੈਸਟ ਵਿੱਚ ਇੰਗਲੈਂਡ ਨੂੰ ਹਰਾਉਣ ਤੋਂ ਬਾਅਦ 2-0 ਦੀ ਬੜ੍ਹਤ ਬਣਾ ਲਈ ਹੈ
Chandigarh News: ਚੰਡੀਗੜ੍ਹ ਹਵਾਈ ਅੱਡੇ ਨੇ ਯਾਤਰੀਆਂ ਨੂੰ ਉਡਾਣ ਰੱਦ ਹੋਣ ਬਾਰੇ ਪਹਿਲਾਂ ਤੋਂ ਜਾਣਕਾਰੀ ਦੇਣ ਲਈ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ
ਹਰਿਆਣਾ ਸਰਕਾਰ ਨੇ ਪੁਲਿਸ ਡਾਇਰੈਕਟਰ ਜਨਰਲ ਦੇ ਅਹੁਦੇ ਲਈ UPSC ਨੂੰ ਪੰਜ ਅਧਿਕਾਰੀਆਂ ਦਾ ਪੈਨਲ ਸੌਂਪ ਦਿੱਤਾ ਹੈ