150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ; 144 ਲੱਖ ਮੀਟਰਿਕ ਟਨ ਦਾ ਅੰਕੜਾ ਪਾਰ ਕੀਤਾ

ਚੰਡੀਗੜ੍ਹ, 8 ਨਵੰਬਰ:

ਇੱਕ ਅਹਿਮ ਪ੍ਰਾਪਤੀ ਤਹਿਤ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 150 ਲੱਖ ਮੀਟਰਿਕ ਟਨ ਦੇ ਅੰਕੜੇ ਵੱਲ ਵਧ ਰਹੀ ਹੈ। ਹੁਣ ਤੱਕ 125 ਲੱਖ ਮੀਟਰਿਕ ਟਨ ਤੋਂ ਵੱਧ ਦੀ ਚੁਕਾਈ ਦੇ ਨਾਲ ਝੋਨੇ ਦੀ ਆਮਦ ਕੁੱਲ 144 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ।

ਫ਼ਸਲ ਦੀ ਤੇਜ਼ੀ ਨਾਲ ਖਰੀਦ ਅਤੇ ਚੁਕਾਈ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਏ), ਮਜ਼ਦੂਰ ਸਮੇਤ ਕਿਸੇ ਵੀ ਭਾਈਵਾਲ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਖਰੀਦ ਦਾ ਸਬੰਧ ਹੈ, ਹੁਣ ਤੱਕ 140 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕੀਤੀ ਗਈ ਹੈ।

ਫ਼ਸਲ ਦੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਦੇ ਖਾਤਿਆਂ ਵਿੱਚ 32000ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫ਼ਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ  ਨੇ ਕਿਸਾਨ ਭਾਈਚਾਰੇ ਨੂੰ ਮੰਡੀਆਂ ਵਿੱਚ ਸੁੱਕੀ ਫ਼ਸਲ ਲਿਆਉਣ ਲਈ ਕਿਹਾ ਤਾਂ ਜੋ ਉਨ੍ਹਾਂ ਨੂੰ ਸਖ਼ਤ ਮਿਹਨਤ ਨਾਲ ਪੈਦਾ ਕੀਤੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ