ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 12 ਜੂਨ 2025:

 
 ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ