ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਹਵਾਈ ਅੱਡਿਆਂ ‘ਤੇ ਸਿੱਖਾਂ ਨੂੰ ਕਿਰਪਾਨ ਨਾ ਪਹਿਣਨ ਦੀ ਪਾਬੰਦੀ ਤੁਰੰਤ ਹਟਾਈ ਜਾਵੇ: ਸਪੀਕਰ ਸੰਧਵਾਂ

ਚੰਡੀਗੜ੍ਹ, 11 ਨਵੰਬਰ:

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਵਾਈ ਅੱਡਿਆਂ ‘ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ‘ਤੇ ਕਿਰਪਾਨ ਪਹਿਣਨ ਦੀ ਲਾਈ ਪਾਬੰਦੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ. ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ (ਚਿੰਨ੍ਹ) ਨਿਸ਼ਾਨੀਆਂ ਪਹਿਣਨ ‘ਤੇ ਲਾਈ ਪਾਬੰਦੀ ਇੱਕ ਗਲਤ ਫੈਸਲਾ ਹੈ, ਜਿਸਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਸ਼ਹਿਰੀ ਹਵਾਬਾਜੀ ਵਿਭਾਗ ਵੀ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਲੋੜੀਂਦੇ ਕਦਮ ਚੁੱਕੇ।

ਸਪੀਕਰ ਨੇ ਕਿਹਾ ਕਿ ਸਿੱਖ ਹਮੇਸ਼ਾ ਮਿਹਨਤ ‘ਚ ਵਿਸ਼ਵਾਸ਼ ਕਰਦੇ ਹਨ ਅਤੇ ਉਹ ਆਪਣੇ ਧਾਰਮਿਕ ਅਕੀਦੇ ‘ਚ ਵੀ ਦ੍ਰਿੜ ਸੰਕਲਪ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਭਿੰਨ ਧਰਮਾਂ, ਨਸਲਾਂ ਅਤੇ ਜਾਤਾਂ ਨਾਲ ਪਰੋਇਆ ਹੋਇਆ ਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿੱਚ ਸੰਵਿਧਾਨ ਹਰ ਇੱਕ ਨਾਗਰਿਕ ਨੂੰ ਧਾਰਮਿਕ ਆਜ਼ਾਦੀ ਦਿੰਦਾ ਹੈ ਤਾਂ ਉਸ ਦੇਸ਼ ‘ਚ ਹਰ ਨਾਗਰਿਕ ਨੂੰ ਧਾਰਮਿਕ ਚਿੰਨ੍ਹ ਜਾਂ ਨਿਸ਼ਾਨੀ ਪਹਿਣਨ ‘ਤੇ ਪਾਬੰਦੀ ਲਾਉਣੀ ਬਿਲਕੁੱਲ ਵੀ ਜਾਇਜ਼ ਫੈਸਲਾ ਨਹੀਂ।

ਸ. ਸੰਧਵਾਂ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਸੰਘਰਸ਼ ‘ਚ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਉਸੇ ਦੇਸ਼ ਦੇ ਮੌਜੂਦਾ ਸੱਤਾਧਾਰੀ ਸਾਸ਼ਕ ਸਿੱਖਾਂ ਦੀਆਂ ਧਾਰਮਿਕ ਨਿਸ਼ਾਨੀਆਂ ਨੂੰ ਪਹਿਣਨ ‘ਤੇ ਪਾਬੰਦੀਆਂ ਲਗਾ ਰਹੇ ਹਨ।ਊਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਸਿੱਖਾਂ ਦੇ ਧਾਰਮਿਕ ਮਾਮਲਿਆਂ ‘ਚ ਸਿੱਧਾ ਦਖਲ ਹਨ, ਜਿਸ ਤੋਂ ਕੇਂਦਰ ਸਰਕਾਰ ਨੂੰ ਬਚਣਾ ਚਾਹੀਦਾ ਹੈ।

ਸਪੀਕਰ ਸ. ਸੰਧਵਾਂ ਨੇ ਕੇਂਦਰ ਸਰਕਾਰ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਪ੍ਰਭਾਵ ਤੋਂ ਵਾਪਸ ਲਿਆ ਜਾਵੇ ਅਤੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖਾਂ ਨੂੰ ਵਿਰਾਸਤੀ ਧਾਰਮਿਕ ਨਿਸ਼ਾਨੀ ਕਿਰਪਾਨ ਪਹਿਣਨ ਦੀ ਆਜ਼ਾਦੀ ਦਿੱਤੀ ਜਾਵੇ।

Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ