ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ

ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ

ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ ()

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆਤਕਨੀਕੀ ਸਿੱਖਿਆਉਦਯੋਗਿਕ ਸਿਖਲਾਈਉਚੇਰੀ ਸਿੱਖਿਆਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ ਸੰਗਤਾਂ ਤੋ ਸਹਿਯੋਗ ਲਿਆ ਜਾਵੇਗਾ, ਜਿਨ੍ਹਾਂ ਨੇ ਪਵਿੱਤਰ ਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਸਰਕਾਰ ਤੇ ਪ੍ਰਸਾਸ਼ਨ ਨੂੰ ਆਪਣਾ ਭਰਪੂਰ ਸਹਿਯੋਗ ਦਿੱਤਾ ਹੈ।

    ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਕਾਰ ਸੇਵਾ ਸੰਤ ਭੂਰੀ ਵਾਲਿਆਂ ਦੇ ਡੇਰੇ ਪਹੁੰਚੇ ਜਿੱਥੇ ਉਨਾਂ ਨੇ ਵਿਸ਼ੇਸ਼ ਤੋਰ ਤੇ ਕਾਰ ਸੇਵਾ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਰ ਸੇਵਾ ਭੂਰੀ ਵਾਲਿਆਂ ਅਤੇ ਸਮੂਹ ਸੰਸਥਾਵਾਂ, ਜਥੇਬੰਦੀਆਂਪ੍ਰਬੰਧਕਾਂਸੰਗਤਾਂ ਅਤੇ ਗੁਰੂ ਨਗਰੀ ਦੇ ਸਮੂਹ ਵਸਨੀਕਾਂ ਦਾ ਹੋਲਾ ਮਹੱਲਾ ਨੂੰ ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਸੰਪੂਰਨ ਕਰਵਾਉਣ ਵਿੱਚ ਦਿੱਤੇ ਗਏ ਵਡਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।

        ਕੈਬਨਿਟ ਮੰਤਰੀ ਨੇ ਕਿਹਾ ਸੰਤ ਭੂਰੀ ਵਾਲਿਆਂ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਸਫਾਈ ਅਭਿਆਨ ਚਲਾਇਆ ਗਿਆ ਸੀ ਤਾਂ ਜੋ ਸ਼ਹਿਰ ਸਾਫ ਸੁਥਰਾ ਰਹੇ ਤੇ ਗੰਦਗੀ ਤੋਂ ਨਿਜਾਤ ਮਿਲ ਸਕੇ।ਉਨਾਂ ਕਿਹਾ ਕਿ ਹੋਲੇ ਮਹੱਲੇ ਦੋਰਾਨ ਵੀ ਸੇਵਕਾਂ ਵੱਲੋਂ ਲਗਾਤਾਰ ਦਿਨ ਰਾਤ ਇੱਕ ਕਰਕੇ ਸਾਫ ਸਫਾਈ ਦਾ ਅਭਿਆਨ ਨਿਰੰਤਾਰ ਜਾਰੀ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲਾ ਮਹੱਲਾ ਦੋਰਾਨ ਸਭ ਦੀ ਸਾਂਝੀ ਮਿਹਨਤ,ਅਨੁਸ਼ਾਸ਼ਨ ਅਤੇ ਸਮਰਪਣ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਜਿਸ ਨਾਲ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਲਈ ਵਧੀਆ ਪ੍ਰਬੰਧ ਅਤੇ ਇਸ ਦਾ ਸਹਿਜ ਤਰੀਕੇ ਨਾਲ ਸੰਚਾਲਨ ਹੋ ਸਕਿਆ।

      ਕੈਬਨਿਟ ਮੰਤਰੀ ਨੇ ਕਿਹਾ ਉਨਾਂ ਵੱਲੋਂ ਬਾਬਾ ਕਸ਼ਮੀਰ ਸਿੰਘ ਜੀ ਦੇ ਸਹਿਯੋਗ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਇਲਾਕਿਆਂ ਵਿੱਚ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦਾ ਵਾਤਾਵਰਨ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਿਆ ਰਹੇ।

    ਇਸ ਮੋਕੇ ਬਾਬਾ ਸੁਖਵਿੰਦਰ ਸਿੰਘ ਜੀ ਭੂਰੀ ਵਾਲੇਬਾਬਾ ਗੁਰਨਾਮ ਸਿੰਘਬਾਵਾ ਸਿੰਘ ਗੁਮਾਨਪੁਰਾ ਮੈਂਬਰ ਐਸ.ਜੀ.ਪੀ.ਸੀ, ਬਾਬਾ ਜਗਾ ਸਿੰਘਭਾਈ ਰਾਮ ਸਿੰਘਸਰਦਾਰਾ ਸਿੰਘਸੁੱਖ ਮਹਿਮਾਭਾਈ ਅਮਰਜੀਤ ਸਿੰਘਹਰਦੀਪ ਸਿੰਘਜਰਨੈਲ ਸਿੰਘ ਬਾਬਾ ਕਾਲਾ ਸਿੰਘਬਾਬਾ ਹਰੀ ਸਿੰਘਗੁਰਮੇਹਰ ਸਿੰਘਯੂਥ ਆਗੂ ਸ਼ੰਮੀ ਬਰਾਰੀ,ਦਲਜੀਤ ਸਿੰਘ ਕਾਕਾ ਨਾਨਗਰਾਂ,ਨਿਤਿਨ ਸ਼ਰਮਾ ਤੇ ਹੋਰ ਮੋਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ